ਲਖੀਮਪੁਰ ਖੀਰੀ ਹਿੰਸਾ ਮਾਮਲਾ- ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਜ
ਚੰਡੀਗੜ੍ਹ, 20 ਦਸੰਬਰ(ਵਿਸ਼ਵ ਵਾਰਤਾ)- ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜੀ ਤੇ ਸੁਣਵਾਈ ਅੱਜ ਸੋਮਵਾਰ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਹੋਵੇਗੀ। ਦੋਸ਼ੀ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ FIR ਨੰਬਰ 219 ਦੇ ਸਬੰਧ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ,ਜਿਸ ਤੇ ਸੁਣਵਾਈ ਅੱਜ 20 ਦਸੰਬਰ ਨੂੰ ਹੋਵੇਗੀ।
ਦੱਸਣਯੋਗ ਹੈ ਕਿ ਮੁੱਖ ਨਿਆਂਇਕ ਮੈਜਿਸਟਰੇਟ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਆਈਪੀਸੀ ਦੀ ਧਾਰਾ 307, 326 ਅਤੇ ਆਰਮਜ਼ ਐਕਟ ਦੀ ਧਾਰਾ 35 ਦੇ ਨਾਲ ਪੜ੍ਹੀ ਗਈ ਧਾਰਾ 3/25/30 ਦੇ ਤਹਿਤ ਆਸ਼ੀਸ਼ ਮਿਸ਼ਰਾ ਦੀ ਪਿਛਲੀ ਜ਼ਮਾਨਤ ਅਰਜ਼ੀ ਨੂੰ ਰੱਦ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਨਵੀਂ ਜ਼ਮਾਨਤ ਦੀ ਅਰਜ਼ੀ ਤੇ ਸੁਣਵਾਈ ਅੱਜ ਸੋਮਵਾਰ ਨੂੰ ਤੈਅ ਕੀਤੀ ਸੀ। ਜ਼ਿਕਰਯੋਗ ਹੈ ਕਿ ਅਸ਼ੀਸ਼ ਮਿਸ਼ਰਾ ਨੂੰ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਜੇਲ੍ਹ ਵਿੱਚ ਹੈ।