ਲਖੀਮਪੁਰ ਖੀਰੀ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖਬਰ
ਸੁਪਰੀਮ ਕੋਰਟ ਵੱਲੋਂ ਬਣਾਈ ਐਸਆਈਟੀ ਦੇ ਜੱਜ ਵੱਲੋਂ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਸਿਫਾਰਸ਼
ਚੰਡੀਗੜ੍ਹ,30 ਮਾਰਚ(ਵਿਸ਼ਵ ਵਾਰਤਾ)-ਪਿਛਲੇ ਸਾਲ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਈ ਹਿੰਸਕ ਘਟਨਾ ਦੇ ਮੁੱਖ ਦੋਸ਼ੀ ਅਤੇ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਇਹ ਮੰਗ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਐਸਆਈਟੀ ਦੇ ਮੁਖੀ ਜਸਟਿਸ ਰਾਕੇਸ਼ ਕੁਮਾਰ ਜੈਨ ਨੇ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਸੁਣਵਾਈ 4 ਅਪ੍ਰੈਲ ਤੱਕ ਅੱਗੇ ਪਾ ਦਿੱਤੀ ਗਈ ਹੈ।ਇਸ ਦੇ ਨਾਲ ਹੀ ਯੂਪੀ ਸਰਕਾਰ ਨੂੰ ਸੋਮਵਾਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।