ਲਖੀਮਪੁਰ ਜਾਣ ਦੀ ਕੋਸ਼ਿਸ਼ ਕਰ ਰਹੇ ਨਵਜੋਤ ਸਿੰਘ ਸਿੱਧੂ ਨੂੰ ਯੂਪੀ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ,7ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦਾ ਕਾਫਲਾ ਜੋ ਕਿ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਲਖੀਮਪੁਰ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ,ਨੂੰ ਯੂਪੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸਿੱਧੂ ਦੇ ਨਾਲ ਪੰਜਾਬ ਕਾਂਗਰਸ ਦੇ ਕਈ ਵਿਧਾਇਕ ਅਤੇ ਮੰਤਰੀਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਜਿਨ੍ਹਾਂ ਵਿੱਚ ਵਿਜੇ ਇੰਦਰ ਸਿੰਗਲਾ,ਅਮਰਿੰਦਰ ਰਾਜਾ ਵੜਿੰਗ,ਮਦਨ ਲਾਲ ਜਲਾਲਪੁਰ,ਕੁਲਜੀਤ ਨਾਗਰਾ,ਪਰਗਟ ਸਿੰਘ,ਬਲਵਿੰਦਰ ਲਾਡੀ ਦੇ ਨਾਮ ਸ਼ਾਮਿਲ ਹਨ।























