ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖਤਰਾ ਨਹੀਂ ਸੀ -ਕਾਂਗਰਸ
ਲਖੀਮਪੁਰ ਦੀ ਹਿੰਸਕ ਘਟਨਾ ਦਾ ਇਨਸਾਫ ਮੰਗ ਰਹੇ ਹਨ ਕਿਸਾਨ – ਕਾਂਗਰਸ
ਚੰਡੀਗੜ੍ਹ,7 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ਨੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਇਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜਪੁਰ ਰੈਲੀ ਦੌਰਾਨ ਹੋਏ ਘਟਨਾਕ੍ਰਮ ਨੂੰ ਲੈ ਕੇ ਭਾਜਪਾ ਵੱਲੋਂ ਚੁੱਕੇ ਜਾ ਰਹੇ ਪ੍ਰਧਾਨ ਮੰਤਰੀ ਮੋਦੀ ਦੀ ਜਾਨ ਨੂੰ ਖਤਰਾ ਹੋਣ ਅਤੇ ਸੁਰੱਖਿਆ ਦੇ ਮੁੱਦੇ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਮਹਿਜ਼ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਉਹਨਾਂ ਸ਼ਪਸ਼ਟ ਕੀਤਾ ਕਿ ਕਿਸਾਨ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ ਅਤੇ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 700 ਕਿਸਾਨਾਂ ਦੀ ਮੌਤ ਨੂੰ ਲੈ ਕੇ ਵੀ ਕਿਸਾਨਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਗੁੱਸਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਜਾਨ ਨੂੰ ਖਤਰਾ ਦੱਸਣ ਵਾਲੇ ਸਾਰੇ ਬਿਆਨਾਂ ਨੂੰ ਪੰਜਾਬ ਦਾ ਮਾਹੌਲ ਵਿਗਾੜਨ ਅਤੇ ਪੰਜਾਬ ਦਾ ਦੇਸ਼ ਵਿੱਚ ਅਕਸ ਵਿਗਾੜਨ ਵਾਲੇ ਕਰਾਰ ਦਿੱਤਾ ।
Plot to defame Punjab, Punjabis and Punjabiyat ! Security issue to save humiliation of Prime Minister … Empty chairs real reason | Press Conference https://t.co/e45si5o2yB
— Navjot Singh Sidhu (@sherryontopp) January 7, 2022