ਲਖੀਮਪੁਰ ਹਿੰਸਕ ਮਾਮਲੇ ਦੇ ਸੰਬੰਧ ਵਿੱਚ ਕਾਂਗਰਸੀ ਵਫਦ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ, 13ਅਕਤੂਬਰ(ਵਿਸ਼ਵ ਵਾਰਤਾ) ਲਖੀਮਪੁਰ ਵਿਖੇ ਵਾਪਰੀ ਹਿੰਸਕ ਘਟਨਾ ਦੇ ਸੰਬੰਧ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਮੇਤ ਪਾਰਟੀ ਆਗੂਆਂ ਦਾ ਇਕ ਵਫਦ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇਗਾ। ਵਫ਼ਦ ਵੱਲੋਂ ਰਾਸ਼ਟਰਪਤੀ ਨੂੰ ਹਿੰਸਾ ਨਾਲ ਜੁੜੇ ਤੱਥਾਂ ਬਾਰੇ ਯਾਦ ਪੱਤਰ ਦਿੱਤਾ ਜਾਵੇਗਾ। ਜਾਣਕਾਰੀ ਹੈ ਕਿ 7 ਮੈਂਬਰੀ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਅਰਜੁਨ ਖੜਗੇ, ਸੀਨੀਅਰ ਪਾਰਟੀ ਆਗੂ ਏ.ਕੇ ਐਂਟਨੀ ਤੇ ਗੁਲਾਮ ਨਬੀ ਆਜ਼ਾਦ, ਲੋਕ ਸਭਾ ਵਿਚ ਕਾਂਗਰਸੀ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਤੇ ਕੇਸੀ ਵੇਣੂਗੋਪਾਲ ਸ਼ਾਮਲ ਹੋਣਗੇ। ਇਹ ਵਫ਼ਦ ਸਵੇਰੇ ਸਾਢੇ ਗਿਆਰਾਂ ਵਜੇ ਰਾਸ਼ਟਰਪਤੀ ਨੂੰ ਮਿਲੇਗਾ। ਇਹ ਗੱਲ ਵਰਨਣਯੋਗ ਹੈ ਕਿ ਕਾਂਗਰਸ ਪਾਰਟੀ ਨੇ ਪੱਤਰ ਲਿਖ ਕੇ ਮੁਲਾਕਾਤ ਲਈ ਰਾਸ਼ਟਰਪਤੀ ਤੋਂ ਸਮਾਂ ਮੰਗਿਆ ਸੀ।






















