ਲਖੀਮਪੁਰ ਹਿੰਸਾ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਟਲੀ
ਯੂਪੀ ਸਰਕਾਰ ਨੇ ਮੰਗਿਆ ਸਮਾਂ,ਅਦਾਲਤ ਨੇ ਅੱਗੇ ਪਾਈ ਸੁਣਵਾਈ ਦੀ ਤਰੀਕ
ਦਿੱਲੀ,12 ਨਵੰਬਰ(ਵਿਸ਼ਵ ਵਾਰਤਾ)- ਲਖੀਮਪੁਰ ਹਿੰਸਾ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਨੇ ਹੁਣ 15 ਨਵੰਬਰ ਤੱਕ ਅੱਗੇ ਪਾ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਵਿੱਚ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਝਾੜ ਵੀ ਪਾਈ ਸੀ।ਹੁਣ ਸਰਕਾਰ ਨੇ ਹੀ ਜਾਂਚ ਨੂੰ ਪੂਰਾ ਕਰਨ ਲਈ ਸਮਾਂ ਮੰਗਿਆ ਹੈ।
ਇੱਥੇ ਜਿਕਰਯੋਗ ਹੈ ਕਿ ਲਖੀਮਪੁਰ ਹਿੰਸਾ ਘਟਨਾ ਵਿੱਚ 8 ਜਣਿਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਹੋਇਆ ਹੈ।