ਲਖੀਮਪੁਰ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖਬਰ
ਸੁਪਰੀਮ ਕੋਰਟ ਵੱਲੋਂ ਹਿੰਸਾ ਦੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਦੇ ਬੇਟੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ
ਚੰਡੀਗੜ੍ਹ,18 ਅਪ੍ਰੈਲ(ਵਿਸ਼ਵ ਵਾਰਤਾ)- ਲਖੀਮਪੁਰ ਹਿੰਸਾ ਮਾਮਲੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿੱਚ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਸਨੂੰ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।