ਲਤੀਫ਼ਪੁਰਾ ‘ਚ ਮਕਾਨ ਢਾਹੇ ਜਾਣ ਦਾ ਮਾਮਲਾ
ਲੋਕਾਂ ਨੇ ਜਲੰਧਰ-ਲੁਧਿਆਣਾ ਹਾਈਵੇਅ ਕੀਤਾ ਬੰਦ
ਚੰਡੀਗੜ੍ਹ 16 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ‘ਚ ਜਲੰਧਰ ਦੇ ਲਤੀਫਪੁਰਾ ‘ਚ ਇੰਪਰੂਵਮੈਂਟ ਟਰੱਸਟ ਦੇ ਹੁਕਮਾਂ ‘ਤੇ ਮਕਾਨਾਂ ਨੂੰ ਢਾਹੇ ਜਾਣ ਦੇ ਮਾਮਲੇ ‘ਚ ਕਿਸਾਨ ਮੋਰਚੇ ਦੇ ਨਾਲ ਲੋਕਾਂ ਨੇ ਰਾਸ਼ਟਰੀ ਰਾਜ ਮਾਰਗ ਅਤੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਇਹ ਧਰਨਾ ਧਨੋਵਾਲੀ ਗੇਟ ’ਤੇ ਦੁਪਹਿਰ 3.30 ਵਜੇ ਤੱਕ ਜਾਰੀ ਰਹੇਗਾ।
ਲਤੀਫਪੁਰਾ ਦੇ ਲੋਕਾਂ ਦੀ ਮੰਗ ਹੈ ਕਿ ਸਰਕਾਰ ਉਨ੍ਹਾਂ ਦੇ ਮਕਾਨਾਂ ਦੀ ਮੁੜ ਉਸਾਰੀ ਕਰੇ। ਇਸ ਦੇ ਨਾਲ ਹੀ ਲੋਕਾਂ ਨਾਲ ਦੁਰਵਿਵਹਾਰ ਕਰਨ ਵਾਲੇ ਡੀਐਸਪੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਲਤੀਫਪੁਰਾ ‘ਚ ਇਕ ਨੋਟਿਸ ‘ਤੇ ਮਕਾਨ ਢਾਹੇ ਜਾਣ ਤੋਂ ਬਾਅਦ ਜਲੰਧਰ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵੀ ਲੋਕਾਂ ਦਾ ਸਾਹਮਣਾ ਕਰਨਾ ਔਖਾ ਹੋ ਰਿਹਾ ਹੈ।