ਲਵਲੀ ਪਹਿਲਵਾਨ ਨਾਲ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ 23 ਜੂਨ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ ) ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਲਵਲੀ ਪਹਿਲਵਾਨ ਦੇ ਮਾਤਾ ਜੀ ਅਕਾਲ ਚਲਾਣਾ ਕਰ ਗਏ ਸਨ।ਅੱਜ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਓਹਨਾਂ ਦੇ ਗ੍ਰਹਿ ਵਿਖੇ ਮਾਤਾ ਜੀ ਦੇ ਨਮਿਤ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਮਾਂ ਦਾ ਵਿਛੋੜਾ ਬਹੁਤ ਦੁਖਦਾਇਕ ਹੁੰਦਾ ਹੈ ਕਿਉਂਕਿ ਵਿਦਵਾਨਾਂ ਨੇ ਮਾਂ ਨੂੰ ਰੱਬ ਦਾ ਦੂਜਾ ਰੂਪ ਹੀ ਮੰਨਿਆ ਜਾਂਦਾ ਹੈ। ਇਸ ਮੌਕੇ, ਨਰਿੰਦਰ ਸਿੰਘ, ਪ੍ਰੇਮ ਸਿੰਘ ਪਿੱਪਲਾਂ ਵਾਲਾ, ਹਰਜੀਤ ਸਿੰਘ ਮਠਾਰੂ, ਰਣਧੀਰ ਸਿੰਘ ਭਾਰਜ, ਸਤਨਾਮ ਸਿੰਘ,ਮਨਿੰਦਰ ਪਾਲ ਬੇਦੀ, ਵਿਸ਼ਾਲ ਆਦੀਆ, ਮੁਕੇਸ਼ ਸੂਰੀ, ਬਲਰਾਜ ਚੌਹਾਨ, ਹਰਮੀਤ ਪਹਿਲਵਾਨ, ਜੀਤੂ ਪਹਿਲਵਾਨ ਆਦਿ ਹਾਜ਼ਰ ਸਨ।






















