
ਪਟਿਆਲਾ,15 ਜੁਲਾਈ (ਵਿਸ਼ਵ ਵਾਰਤਾ)-ਲਾਇਨ ਕਲੱਬ ਪਟਿਆਲਾ ਫੋਰਟ ਵੱਲੋਂ ਸਮਾਜਿਕ ਕੰਮਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ, ਕੋਰੋਨਾ ਮਹਾਮਾਰੀ ਦੇ ਵਧਦੇ ਪ੍ਰਕੋਪ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਘਲੋੜੀ ਗੇਟ ਸ਼ਮਸ਼ਾਨਘਾਟ ਵਿਖੇ ਸੋਸ਼ਲ ਡਿਸਟੈਂਸਿੰਗ ਦੀ ਪਾਲਨਾ ਕਰਦੇ ਹੋਏ 50 ਦੇ ਕਰੀਬ ਬੂਟੇ ਲਾਏ। ਇਸ ਮੌਕੇ ਆਰ.ਐਸ. ਪੰਨੂ ਪ੍ਰਧਾਨ ਅਤੇ ਵਾਈ.ਪੀ. ਸੂਦ ਸਾਬਕਾ ਪ੍ਰਧਾਨ ਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਲਾਇਨ ਕਲੱਬ ਫੋਰਟ ਵੱਲੋਂ ਹਮੇਸ਼ਾ ਹੀ ਹਰ ਖੇਤਰ ਵਿਚ ਅੱਗੇ ਰਹਿ ਕੇ ਸਮਾਜ ਸੇਵਾ ਵਿਚ ਆਪਣਾ ਵੱਢਮੁਲਾ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਇਸ ਕੋਰੋਨਾ ਮਹਾਮਾਰੀ ਦੇ ਦੌਰ ਵਿਚ ਵੀ ਕਲੱਬ ਵੱਲੋਂ ਹਰ ਖੇਤਰ ਵਿਚ ਅੱਗੇ ਹੋਕੇ ਲੋੜਵੰਦਾਂ ਦੀ ਵੱਢੇ ਪੱਧਰ ‘ਤੇ ਸਹਾਇਤਾ ਕੀਤੀ ਜਾ ਰਹੀ ਹੈ, ਜਿਸ ਲਈ ਸਮੁਚੀ ਲਾਇਨ ਕਲੱਬ ਪਟਿਆਲਾ ਫੋਰਟ ਦੀ ਟੀਮ ਵਧਾਈ ਦੀ ਪਾਤਰ ਹੈ। ਉਨ੍ਹਾਂ ਕਿਹਾ ਕਿ ਅੱਗੇ ਵੀ ਇਸੇ ਤਰ੍ਹਾਂ ਸਮਾਜ ਭਲਾਈ ਦੇ ਕੰਮਾਂ ਨੂੰ ਜਾਰੀ ਰੱਖਿਆ ਜਾਵੇਗਾ। ਕੇ.ਬੀ. ਪੁਰੀ ਸਕੱਤਰ, ਸੁਭਾਸ਼ ਗੋਇਲ ਖਜਾਨਚੀ, ਡਾਕਟਰ ਰਮਨ ਗਰੋਵਰ ਅਤੇ ਪੀ.ਆਰ.ਓ. ਜਸਵਿੰਦਰ ਜੁਲਕਾ ਹਾਜਰ ਸਨ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...






















