ਲਾਕਡਾਊਨ ਦਾ ਡਰ
ਮੁੰਬਈ ਦੇ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਤੇ ਮਜ਼ਦੂਰਾਂ ਦੀ ਭਾਰੀ ਭੀੜ

ਦਿੱਲੀ, 13 ਅਪ੍ਰੈਲ(ਵਿਸ਼ਵ ਵਾਰਤਾ)-ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸ਼ਹਿਰਾਂ ਵਿੱਚ ਫਿਰ ਤੋਂ ਲਾਕਡਾਊਨ ਦਾ ਡਰ ਸਤਾ ਰਿਹਾ ਹੈ। ਜਿਸ ਕਾਰਨ ਪ੍ਰਵਾਸੀ ਮਜ਼ਦੂਰਾਂ ਦੇ ਆਪਣੇ ਘਰਾਂ ਨੂੰ ਵਾਪਸ ਪਰਤਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਮਹਾਰਾਸ਼ਟਰ ਵਿੱਚ ਲਾਕਡਾਊਨ ਲੱਗਣ ਦੀ ਸ਼ੰਕਾ ਬਣੀ ਹੋਈ ਹੈ। ਜਿਸ ਕਾਰਨ ਮੁੰਬਈ ਦੇ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਤੇ ਮਜ਼ਦੂਰਾਂ ਦੀ ਭਾਰੀ ਭੀੜ ਵੇਖਣ ਨੂੰ ਮਿਲ ਰਹੀ ਹੈ। ਸਾਰੇ ਪ੍ਰਵਾਸੀ ਲੋਕਾਂ ਨੂੰ ਡਰ ਹੈ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਉਹਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ,ਇਸ ਲਈ ਸਮਾਂ ਰਹਿੰਦੇ ਹੀ ਸਾਰੇ ਪ੍ਰਵਾਸੀ ਮਜ਼ਦੂਰ ਆਪਣੇ ਘਰ ਜਾਣਾ ਚਾਹੁੰਦੇ ਹਨ।






















