ਹਰਿਆਣਾ 10 ਜਨਵਰੀ( ਵਿਸ਼ਵ ਵਾਰਤਾ )-ਹਰਿਆਣਾ ਵਿੱਚ ਕਿਸਾਨਾਂ ਵੱਲੋਂ ਬੀਜੇਪੀ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪਿੰਡ ਕੈਮਲਾ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਸਟੇਜ ਤੇ ਕਬਜ਼ਾ ਕਰ ਲਿਆ ਗਿਆ ਅਤੇ ਵੱਡੀ ਗਿਣਤੀ ਵਿਚ ਭੰਨਤੋੜ ਕੀਤੀ ਗਈ।ਜਾਣਕਾਰੀ ਅਨੁਸਾਰ ਅੱਜ ਸਵੇਰੇ 11 ਵਜੇ ਮਹਾਂਪੰਚਾਇਤ ਪ੍ਰੋਗਰਾਮ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ ਪਰ ਇਸ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਮੁੱਖ ਮੰਤਰੀ ਦਾ ਵਿਰੋਧ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ।
ਅੱਜ ਦੇ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕਿਸਾਨਾਂ ਨੇ ਸਟੇਜ ਤੇ ਕਬਜ਼ਾ ਕਰ ਲਿਆ ਅਤੇ ਪੰਡਾਲ ਵਿੱਚ ਲੱਗੀਆਂ ਕੁਰਸੀਆਂ ਦੀ ਭੰਨਤੋੜ ਕੀਤੀ ਗਈ ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਹੈਲੀਪੈਡ ਦਾ ਵੀ ਨੁਕਸਾਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।ਇਸ ਦੇ ਬਾਵਜੂਦ ਭਾਜਪਾ ਸਰਕਾਰ ਜਾਣਬੁੱਝ ਕੇ ਅਜਿਹੇ ਪ੍ਰੋਗਰਾਮ ਕਰਵਾ ਰਹੀ ਹੈ। ਜਾਣਕਾਰੀ ਅਨੁਸਾਰ ਇਸ ਵਿਰੋਧ ਦੌਰਾਨ ਪੁਲੀਸ ਵੱਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਅਤੇ ਲਾਠੀਚਾਰਜ ਵੀ ਕੀਤਾ ਗਿਆ ਪਰ ਇਸ ਦੇ ਬਾਵਜੂਦ ਕਿਸਾਨਾਂ ਵੱਲੋਂ ਭਾਜਪਾ ਦੇ ਪ੍ਰੋਗਰਾਮ ਦਾ ਡਟ ਕੇ ਵਿਰੋਧ ਕੀਤਾ। ਜਿਸ ਕਾਰਨ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਪ੍ਰੋਗਰਾਮ ਰੱਦ ਕਰਨਾ ਪਿਆ।