ਕਿਸਾਨਾਂ ਨੇ ਖੋਲ੍ਹਿਆ ਹਰਿਆਣਾ ਸਰਕਾਰ ਵਿਰੁੱਧ ਸਿੱਧਾ ਮੋਰਚਾ
ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਕਰਨਾਲ ਵਿਖੇ ਕਿਸਾਨ ਮਹਾਪੰਚਾਇਤ ਹੋਈ ਸ਼ੁਰੂ
ਦੇਖੋ ਕਿਹੜੀਆਂ ਜੱਥੇਬੰਦੀਆਂ ਦੇ ਕਿੰਨੇ ਕਿਸਾਨ ਅਤੇ ਕਿਹੜੇ ਕਿਸਾਨ ਆਗੂ ਬਣੇ ਮਹਾਪੰਚਾਇਤ ਦਾ ਹਿੱਸਾ
ਕਰਨਾਲ,30 ਅਗਸਤ(ਵਿਸ਼ਵ ਵਾਰਤਾ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਧਰਨਾ ਲਗਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਬੀਜੇਪੀ ਨੇਤਾਵਾਂ ਦੇ ਸਿਆਸੀ ਪ੍ਰੋਗਰਾਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਕਰਨਾਲ ਵਿਖੇ ਹੋਏ ਕਿਸਾਨਾਂ ਤੇ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਅੱਜ ਕਰਨਾਲ ਦੇ ਘਰੌਂਡਾ ਸਥਿਤ ਅਨਾਜ ਮੰਡੀ ਵਿਖੇ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਸੀ। ਜੋ ਕਿ ਹੁਣ ਸ਼ੁਰੂ ਹੋ ਗਈ ਹੈ। ਇਸ ਮਹਾਪੰਚਾਇਤ ਵਿੱਚ 17 ਕਿਸਾਨ ਜੱਥੇਬੰਦੀਆਂ ਨਾਲ ਜੁੜੇ ਹੋਏ ਲਗਭਗ 10,000 ਤੋਂ ਵੱਧ ਕਿਸਾਨਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਇਸ ਮਹਾਪੰਚਾਇਤ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਹੋਏ ਹਨ। ਇਸ ਤੋਂ ਇਲਾਵਾ ਇਸ ਮਹਾਪੰਚਾਇਤ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਵੀ ਹਿੱਸਾ ਲੈ ਸਕਦੇ ਹਨ।