ਲੁਧਿਆਣਾ 15 ਜੂਨ (ਵਿਸ਼ਵ ਵਾਰਤਾ) ਲਾਡੋਵਾਲ ਟੋਲ ਪਲਾਜ਼ਾ ਤੇ ਵਧੇ ਰੇਟਾਂ ਦੇ ਕਾਰਨ ਕਿਸਾਨ ਜਥੇਬੰਦੀਆਂ ਦੇ ਵਿੱਚ ਮੁੜ ਤੋਂ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਨੈਸ਼ਨਲ ਹਾਈਵੇ ਅਥੋਰਟੀ ਆਫ ਇੰਡੀਆ ਨੂੰ ਚਿਤਾਵਨੀ ਦਿੱਤੀ ਸੀ,ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਤੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਦੇ ਨਾਲ ਫਰੀ ਕਰ ਦਿੱਤਾ ਜਾਵੇਗਾ। ਕਿਸਾਨਾਂ ਦੀ ਇਸ ਮੰਗ ਦੇ ਉੱਤੇ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਕਿਸਾਨਾਂ ਨੇ ਅੱਜ ਸਵੇਰੇ 10 ਵਜੇ ਤੋਂ ਲਾਡੋਵਾਲ ਦਾ ਟੋਲ ਪਲਾਜ਼ਾ ਪੂਰੀ ਤਰ੍ਹਾਂ ਦੇ ਨਾਲ ਫਰੀ ਕਰ ਦਿੱਤਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਅਤੇ ਜਥੇਬੰਦੀ ਦੇ ਕਾਰਕੁਨ ਵੱਡੀ ਗਿਣਤੀ ਦੇ ਵਿੱਚ ਟੋਲ ਪਲਾਜ਼ਾ ਤੇ ਪਹੁੰਚੇ, ਕਿਸਾਨਾਂ ਨੇ ਪਹਿਲਾਂ ਟੋਲ ਕੰਪਨੀ ਦੇ ਮੁਲਾਜ਼ਮਾਂ ਦੇ ਨਾਲ ਗੱਲਬਾਤ ਕੀਤੀ ਤੇ ਜਿਸ ਤੋਂ ਬਾਅਦ ਟੋਲ ਪਲਾਜ਼ਾ ਨੂੰ ਬੰਦ ਕਰਵਾ ਦਿੱਤਾ। ਜ਼ਿਕਰਯੋਗ ਹੈ, ਕਿ ਭਾਰਤੀ ਕਿਸਾਨ ਯੂਨੀਅਨ ਨੇ ਨੈਸ਼ਨਲ ਹਾਈਵੇ ਅਥੋਰਟੀ ਆਫ ਇੰਡੀਆ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਸੀ, ਕਿ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਤੇ ਪੁਰਾਣੇ ਰੇਟ ਲਾਗੂ ਕੀਤੇ ਜਾਣ ਤੇ ਜੇਕਰ ਪੁਰਾਣੇ ਰੇਟ ਲਾਗੂ ਨਹੀਂ ਹੁੰਦੇ ਤਾਂ ਐਤਵਾਰ ਤੋਂ ਉਹ ਟੋਲ ਪਲਾਜ਼ਾ ਪੂਰੀ ਤਰ੍ਹਾਂ ਨਾਲ ਫਰੀ ਕਰ ਦੇਣਗੇ। ਕਿਸਾਨਾਂ ਟੋਲ ਪਲਾਜ਼ੇ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦੇ ਫੈਸਲੇ ਦੇ ਹੱਕ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਭਾਰਤੀ ਕਿਸਾਨ ਯੂਨੀਅਨ ਅਤੇ ਟੈਕਸੀ ਯੂਨੀਅਨ ਇਸ ਦੇ ਸਮਰਥਨ ਦੇ ਵਿੱਚ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਅਧੀਨ ਆਉਂਦੇ ਇਸ ਟੋਲ ਪਲਾਜ਼ੇ ਵੱਲੋਂ ਇੱਕ ਸਾਲ ਦੇ ਵਿੱਚ ਤੀਸਰੀ ਵਾਰ ਟੋਲ ਦਰਾਂ ਦੇ ਵਿੱਚ ਵਾਧਾ ਕੀਤਾ ਗਿਆ ਹੈ। ਜਿਸ ਦੇ ਜਿਸ ਕਾਰਨ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਦੇ ਵਿੱਚ ਨਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।