ਲਾਰੇਂਸ ਬਿਸ਼ਨੋਈ ਕੋਲੋਂ ਪੰਜਾਬ ਪੁਲਿਸ ਅਣਦੱਸੀ ਜਗ੍ਹਾ ਤੇ ਲਿਜਾ ਕੇ ਕਰ ਰਹੀ ਹੈ ਪੁੱਛਗਿੱਛ
ਚੰਡੀਗੜ੍ਹ,15 ਜੂਨ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਵੱਲੋਂ ਬੀਤੇ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ ਤੇ ਲਿਆਂਦੇ ਗਏ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਸਵੇਰ ਤੜਕੇ 4.30 ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਉਸਨੂੰ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਜਿਸਤੋਂ ਬਾਅਦ ਉਸ ਨੂੰ ਪਹਿਲਾਂ ਪੁੱਛਗਿੱਛ ਲਈ ਮੋਹਾਲੀ ਦੇ ਖਰੜ ਸਥਿਤ ਸੀਆਈਏ ਸਟਾਫ਼ ਦੇ ਦਫ਼ਤਰ ਲਿਆਂਦਾ ਗਿਆ । ਜਿੱਥੇ ਕਰੀਬ ਡੇਢ ਘੰਟੇ ਪੁੱਛਗਿੱਛ ਤੋਂ ਬਾਅਦਦ ਪੁਲਸ ਦੇ 2 ਕਾਫਲੇ ਵੱਖ-ਵੱਖ ਦਿਸ਼ਾਵਾਂ ਨੂੰ ਰਵਾਨਾ ਹੋ ਗਏ।
ਲਾਰੈਂਸ ਹੁਣ ਕਿੱਥੇ ਹੈ ਇਸਦੀ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ ਇਹ ਤੈਅ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਰੈਂਸ ਦੇ ਨਜ਼ਦੀਕੀ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਵੀ ਦੋ ਥਾਵਾਂ ਤੋਂ ਹਿਰਾਸਤ ਵਿਚ ਲੈ ਲਿਆ ਹੈ। ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਫੜੇ ਗਏ ਸਾਥੀਆਂ ਅਤੇ ਲਾਰੇਂਸ ਕੋਲੋਂ ਇੱਕਠਿਆਂ ਬਿਠਾ ਕੇ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ।