ਲਾਰੈਸ਼ ਬਿਸ਼ਨੋਈ ਦੇ ਗੁਰਗੇ ਦੀਪਕ ਟੀਨੂੰ ਦੇ ਪੁਲਿਸ ਕਸਟਡੀ ਵਿੱਚੋਂ ਫਰਾਰ ਹੋਣ ਤੋਂ ਬਾਅਦ ਹਾਈ ਅਲਰਟ ਤੇ ਪੁਲਿਸ
ਮਾਨਸਾ 2 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਸਾਜਿਸ਼ ਵਿੱਚ ਸ਼ਾਮਿਲ ਹੋਣ ਨੂੰ ਲੈੇ ਕੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦੇ ਗਏ ਗੈਂਗਸਟਰ ਦੀਪਕ ਉਰਫ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਸਮੇਤ ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਪੁਲਿਸ ਹਾਈ ਅਲਰਟ ਤੇ ਹੈ। ਦੱਸ ਦਈਏ ਕਿ ਟੀਨੂੰ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ ਅਤੇ ਮਾਨਸਾ ਪੁਲੀਸ ਦੀ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀਆਈਏ) ਯੂਨਿਟ ਦੀ ਹਿਰਾਸਤ ‘ਚੋਂ ਐਤਵਾਰ ਤੜਕੇ ਫਰਾਰ ਹੋ ਗਿਆ। ਪੰਜਾਬ ਪੁਲੀਸ ਨੇ ਪੰਜਾਬ ਅਤੇ ਹਰਿਆਣਾ ਵਿੱਚ ਵੀ ਸਰਚ ਅਭਿਆਨ ਚਲਾਇਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉਸਦੇ ਭੱਜਣ ਵਿੱਚ ਪੁਲਿਸ ਅਤੇ ਸੀਆਈਏ ਅਧਿਕਾਰੀਆਂ ਅਤੇ ਕਰਮਾਚਾਰੀਆਂ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਹੈ।