ਲਾਲੀ ਬਾਜਵਾ ਵਰਗੇ ਟਕਸਾਲੀ ਆਗੂਆਂ ਕਰਕੇ ਅਕਾਲੀ ਦਲ ਅੱਜ ਵੀ ਮਜ਼ਬੂਤ-ਹੁਸੈਨਪੁਰ
ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਦਾ ਲਾਲੀ ਬਾਜਵਾ ਦੀ ਅਗਵਾਈ ਹੇਠ ਸਨਮਾਨ ਹੁਸ਼ਿਆਰਪੁਰ 6 ਅਪ੍ਰੈਲ ( ਵਿਸ਼ਵ ਵਾਰਤਾ / ਤਰਸੇਮ ਦੀਵਾਨਾ ) ਟਕਸਾਲੀ ਅਕਾਲੀ ਆਗੂਆਂ ਵੱਲੋਂ ਹਮੇਸ਼ਾ ਪਾਰਟੀ ਦੀ ਬੇਹਤਰੀ ਲਈ ਕੰਮ ਕੀਤਾ ਗਿਆ ਤੇ ਸ. ਜਤਿੰਦਰ ਸਿੰਘ ਲਾਲੀ ਬਾਜਵਾ ਸੀਨੀਅਰ ਵਾਈਸ ਪ੍ਰਧਾਨ ਅਕਾਲੀ ਦਲ ਤੇ ਹਲਕਾ ਇੰਚਾਰਜ ਹੁਸ਼ਿਆਰਪੁਰ ਵਰਗੇ ਟਕਸਾਲੀ ਆਗੂਆਂ ਦੀ ਹੀ ਬਦੌਲਤ ਹੈ ਕਿ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦਾ ਕੇਡਰ ਮਜਬੂਤੀ ਨਾਲ ਜ਼ਮੀਨੀ ਪੱਧਰ ’ਤੇ ਖੜ੍ਹਾ ਹੈ, ਇਹ ਪ੍ਰਗਟਾਵਾ ਜਿਲ੍ਹਾ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਨਿਯੁਕਤ ਕੀਤੇ ਗਏ ਅਮਰਿੰਦਰ ਸਿੰਘ ਹੁਸੈਨਪੁਰ ਵੱਲੋਂ ਇੱਥੇ ਲਾਲੀ ਬਾਜਵਾ ਦੇ ਗ੍ਰਹਿ ਵਿਖੇ ਰੱਖੇ ਗਏ ਸਨਮਾਨ ਸਮਾਰੋਹ ਦੌਰਾਨ ਕੀਤਾ ਗਿਆ। ਇਸ ਮੌਕੇ ਲਾਲੀ ਬਾਜਵਾ ਵੱਲੋਂ ਪ੍ਰਧਾਨ ਹੁਸੈਨਪੁਰ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਤੇ ਭਰੋਸਾ ਦਿਵਾਇਆ ਗਿਆ ਕਿ ਆਉਣ ਵਾਲੇ ਸਮੇਂ ਦੌਰਾਨ ਯੂਥ ਅਕਾਲੀ ਦਲ ਤੇ ਸੀਨੀਅਰ ਵਿੰਗ ਦਾ ਤਾਲਮੇਲ ਪਹਿਲਾ ਨਾਲੋ ਵੀ ਵਧਾ ਕੇ ਪਾਰਟੀ ਦੀਆਂ ਨੀਤੀਆਂ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਦਾ ਯੂਥ ਵਿੰਗ ਤੇ ਸੀਨੀਅਰ ਲੀਡਰਸ਼ਿਪ ਇੱਕ ਸਿੱਕੇ ਦੇ ਦੋ ਪਹਿਲੂ ਹਨ ਤੇ ਦੋਵੇਂ ਇੱਕ-ਦੂਜੇ ਤੋਂ ਬਿਨਾਂ ਅਧੂਰੇ ਹਨ ਲੇਕਿਨ ਜਦੋਂ ਇਹ ਦੋਵੇਂ ਮਿਲ ਕੇ ਕੰਮ ਕਰਦੇ ਹਨ ਤਦ ਪਾਰਟੀ ਪੂਰੀ ਮਜ਼ਬੂਤੀ ਨਾਲ ਅੱਗੇ ਵੱਧਦੀ ਹੈ ਤੇ ਮਜ਼ਬੂਤ ਧਿਰ ਹੀ ਲੋਕਾਂ ਦੇ ਮਸਲੇ ਹੱਲ ਕਰਵਾਉਣ ਦੀ ਹਿੰਮਤ ਰੱਖਦੀ ਹੈ। ਇਸ ਮੌਕੇ ਅਮਰਿੰਦਰ ਹੁਸੈਨਪੁਰ ਨੇ ਕਿਹਾ ਕਿ ਜਲਦ ਹੀ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਕੇ ਯੂਥ ਅਕਾਲੀ ਦਲ ਦੀ ਸ਼ਹਿਰੀ ਜਥੇਬੰਦੀ ਦਾ ਗਠਨ ਕੀਤਾ ਜਾਵੇਗਾ ਤੇ ਪਾਰਟੀ ਨੂੰ ਬੂਥ ਲੈਵਲ ਤੱਕ ਮਜ਼ਬੂਤ ਕਰਨ ਲਈ ਦਿਨ-ਰਾਤ ਮੇਹਨਤ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵੱਲੋਂ ਆਉਣ ਵਾਲੀ ਲੋਕ ਸਭਾ ਚੋਣਾ ਨੂੰ ਲੈ ਕੇ ਲਾਲੀ ਬਾਜਵਾ ਨਾਲ ਵਿਚਾਰ ਚਰਚਾ ਵੀ ਕੀਤੀ ਗਈ। ਇਸ ਮੌਕੇ ਰਣਧੀਰ ਸਿੰਘ ਭਾਰਜ ਪ੍ਰਧਾਨ ਸਿਟੀ ਸਰਕਲ-2, ਸਤਵਿੰਦਰ ਸਿੰਘ ਆਹਲੂਵਾਲੀਆ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਪ੍ਰਭਪਾਲ ਸਿੰਘ ਬਾਜਵਾ, ਜਪਿੰਦਰ ਅਟਵਾਲ, ਸਫੀ ਹੀਰ ਆਦਿ ਵੀ ਮੌਜੂਦ ਸਨ।