ਲਾਲ ਕਿਲ੍ਹੇ ਤੇ ਝੰਡਾ ਲਹਿਰਾਉਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਬਾਰੇ ਜਾਣਕਾਰੀ ਲੈਣ ਲਈ ਅਮਿਤ ਸ਼ਾਹ ਨੇ ਸੱਦੀ ਉੱਚ ਪੱਧਰੀ ਮੀਟਿੰਗ
ਮੀਟਿੰਗ ਵਿੱਚ ਗ੍ਰਹਿ ਮੰਤਰਾਲੇ ਦੇ ਉਚ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਅਤੇ ਖੁਫੀਆ ਪੁਲਿਸ ਦੇ ਉਚ ਅਧਿਕਾਰੀ ਵੀ ਸ਼ਾਮਲ

ਨਵੀਂ ਦਿੱਲੀ, 26ਜਨਵਰੀ(ਵਿਸ਼ਵ ਵਾਰਤਾ)- ਗਣਤੰਤਰ ਦਿਵਸ ਮੌਕੇ ਕੱਢੇ ਜਾ ਰਹੇ ਇਤਿਹਾਸਕ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ਤੇ ਝੰਡਾ ਲਹਿਰਾਉਣ ਤੋਂ ਬਾਅਦ ਅਤੇ ਪਹਿਲਾਂ ਵਾਪਰੀਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲੇ ਦੇ ਉਚ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਅਤੇ ਖੁਫਿਆ ਵਿਭਾਗ ਦੇ ਉਚ ਅਧਿਕਾਰੀਆਂ ਦੀ ਇਕ ਅਹਿਮ ਮੀਟਿੰਗ ਬੁਲਾਈ ਹੈ,ਜਿਸ ਵਿੱਚ ਦਿੱਲੀ ਦੇ ਮੌਜੂਦਾ ਹਾਲਾਤਾਂ ਤੇ ਵਿਚਾਰ ਵਟਾਂਦਰਾ ਹੋ ਰਿਹਾ ਹੈ।
ਇਥੇ ਇਹ ਗੱਲ ਵਰਨਣਯੋਗ ਹੈ ਕਿ ਅੱਜ ਹੋਈ ਇਕ ਹਿੰਸਕ ਘਟਨਾ ਵਿੱਚ ਪੁਲਿਸ ਦੀ ਗੋਲੀ ਨਾਲ ਇਕ ਨੌਜਵਾਨ ਕਿਸਾਨ ਨਵਰੀਤ ਸਿੰਘ ਮਾਰਿਆ ਗਿਆ। ਇਸ ਤੋਂ ਇਲਾਵਾ ਲਾਲ ਕਿਲ੍ਹੇ ਵਿੱਚ ਅਤੇ ਬਾਹਰ ਵੀ ਪੁਲਿਸ ਦੇ ਲਾਠੀਚਾਰਜ ਨਾਲ ਕਾਫੀ ਕਿਸਾਨ ਜਖਮੀ ਹੋਏ ਹਨ। ਸਰਕਾਰ ਨੇ ਦਿੱਲ਼ੀ ਦੀਆਂ ਕਈ ਥਾਵਾਂ ਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ।






















