ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜੀ, ਦਿੱਲੀ ਦੇ ਏਮਸ ‘ਚ ਕਰਵਾਇਆ ਭਰਤੀ
ਨਵੀਂ ਦਿੱਲੀ, 27ਜੂਨ (ਵਿਸ਼ਵ ਵਾਰਤਾ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਭਾਰਤ ਰਤਨ ਲਾਲ ਕ੍ਰਿਸ਼ਨ ਅਡਵਾਨੀ ਨੂੰ ਬੁੱਧਵਾਰ ਰਾਤ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਅਡਵਾਨੀ ਨੂੰ ਬੁਢਾਪੇ ਨਾਲ ਜੁੜੀ ਸਮੱਸਿਆ ਕਾਰਨ ਏਮਜ਼ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਨੂੰ ਏਮਜ਼ ਦੇ ਜੇਰੀਏਟ੍ਰਿਕ ਵਿਭਾਗ ਦੇ ਡਾਕਟਰ ਦੀ ਨਿਗਰਾਨੀ ‘ਚ ਰੱਖਿਆ ਗਿਆ ਹੈ। ਲਾਲ ਕ੍ਰਿਸ਼ਨ ਅਡਵਾਨੀ ਦੇ ਪਰਿਵਾਰ ਨੇ ਉਨ੍ਹਾਂ ਦੀ ਹਾਲਤ ਬਾਰੇ ਇੱਕ ਅਪਡੇਟ ਜਾਰੀ ਕੀਤੀ ਹੈ। ਅਡਵਾਨੀ ਦੇ ਪਰਿਵਾਰ ਨੇ ਦੱਸਿਆ ਹੈ ਕਿ ਫਿਲਹਾਲ ਅਡਵਾਨੀ ਜੀ ਦੀ ਸਿਹਤ ਠੀਕ ਹੈ। ਫਿਲਹਾਲ ਉਨ੍ਹਾਂ ਨੂੰ ਹਸਪਤਾਲ ‘ਚ ਡਾਕਟਰਾਂ ਦੀ ਨਿਗਰਾਨੀ ‘ਚ ਰੱਖਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਲਾਲ ਕ੍ਰਿਸ਼ਨ ਅਡਵਾਨੀ 96 ਸਾਲ ਦੇ ਹੋ ਗਏ ਹਨ। ਅਡਵਾਨੀ ਨੂੰ ਇਸ ਸਾਲ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤੇ ਜਾਣ ਲਈ ਧੰਨਵਾਦ ਪ੍ਰਗਟਾਇਆ ਸੀ।