ਲੀਗਲ ਲਿਟਰੇਸੀ ਕਲੱਬਾਂ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲੇ
ਕਪੂਰਥਲਾ,12 ਨਵੰਬਰ(ਵਿਸ਼ਵ ਵਾਰਤਾ)ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਸ਼੍ਰੀ ਮਹੇਸ਼ ਕੁਮਾਰ ਦੀ ਅਗਵਾਈ ਹੇਠ ਮਿਤੀ 09—11—2021 ਤੋਂ 14—11—2021 ਤੱਕ ਲੀਗਲ ਵੀਕ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਤਹਿਤ ਅੱਜ ਮਿਤੀ ਵੱਖ-ਵੱਖ ਲੀਗਲ ਲਿਟਰੇਸੀ ਕਲੱਬਾਂ ਵੱਲੋਂ ਕਾਨੂੰਨੀ ਸੇਵਾਵਾਂ ਵੀਕ ਮਨਾਉਣ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਰਾਮਪੁਰ ਜਗੀਰ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਸੈਦਪੁਰ ਵਿਖੇ ਲੇਖ ਮੁਕਾਬਲੇ, ਪੇਟਿੰਗ ਮੁਕਾਬਲੇ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।
![](https://punjabi.wishavwarta.in/wp-content/uploads/2021/11/fe89edb0-0414-4103-975d-623646837672-1024x768.jpg)
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਰਾਮਪੁਰ ਜਗੀਰ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਸੈਦਪੁਰ ਦੇ ਵਿਦਿਆਰਥੀਆਂ ਵੱਲੋਂ ਨਸ਼ਾ ਖੋਰੀ ਅਤੇ ਦਾਜ ਪ੍ਰਥਾ ਆਦਿ ਵਿਸ਼ਿਆਂ ਤੇ ਪੇਂਟਿੰਗ ਅਤੇ ਪੋਸਟਰਸ ਮੇਕਿੰਗਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਵਿੱਚੋਂ ਬਾਰਵੀਂ ਜਮਾਤ ਦੇ ਵਿਦਿਆਰਥਣ/ਵਿਦਿਆਰਥੀ ਮੁਸਕਾਨ ਪਹਿਲੇ ਸਥਾਨ ਤੇ, ਗਿਆਰਵੀਂ ਦਾ ਪੁਨੀਤ ਦੂਜੇ ਸਥਾਨ ਤੇ, ਬਾਰਵੀਂ ਦੀ ਕੋਮਲਪ੍ਰੀਤ ਕੌਰ ਅਤੇ ਗਿਆਰਵੀਂ ਦੀ ਸੁਮਨਪ੍ਰੀਤ ਕੌਰ ਤੀਜੇ ਸਥਾਨ ਤੇ ਰਹੇ। ਪੇਟਿੰਗ ਮੁਕਾਬਲੇ ਵਿੱਚੋਂ ਬਾਰਵੀਂ ਦੀ ਨਿਰਮਲ ਕੌਰ ਪਹਿਲੇ ਸਥਾਨ ਤੇ, ਗਿਆਰਵੀਂ ਦੀ ਹਰਪ੍ਰੀਤ ਕੌਰ, ਦਿਲਪ੍ਰੀਤ ਕੌਰ ਦੂਜੇ ਸਥਾਨ ਤੇ ਅਤੇ ਬਾਰਵੀਂ ਦਾ ਰਮਿੰਦਰ ਸਿੰਘ ਤੀਜੇ ਸਥਾਨ ਤੇ ਰਹੇ।
ਇਸ ਮੌਕੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਸਾਹਿਬਾਨ, ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜਰ ਸਨ। ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਸਾਹਿਬਾਨ ਵੱਲੋਂ ਇਨ੍ਹਾਂ ਨੂੰ ਪ੍ਰਚਾਰ ਸਮੱਗਰੀ ਵੀ ਵੰਡੀ ਗਈ ਅਤੇ ਇੰਚਾਰਜ ਸਾਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕਾਨੂੰਨੀ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।