ਪੰਜਾਬ ਸਰਕਾਰ ਵੱਲੋਂ ਹੁਣ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ
ਲੁਧਿਆਣਾ,ਜਲੰਧਰ ਅਤੇ ਪਟਿਆਲਾ ਸਮੇਤ 5 ਨਗਰ ਨਿਗਮਾਂ ਵਿੱਚ ਨਵੀਂ ਵਾਰਡਬੰਦੀ ਕਰਨ ਦੇ ਹੁਕਮ ਜਾਰੀ
ਚੰਡੀਗੜ੍ਹ,6 ਜੂਨ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਹੁਣ ਨਗਰ ਨਿਗਮ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਨੇ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਵਿੱਚ ਨਵੀਂ ਵਾਰਡਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ।ਲੋਕਲ ਬਾਡੀਜ਼ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹਨਾਂ ਵਿੱਚ ਨਗਰ ਨਿਗਮ ਜਲੰਧਰ, ਨਗਰ ਨਿਗਮ ਲੁਧਿਆਣਾ, ਨਗਰ ਨਿਗਮ ਅੰਮ੍ਰਿਤਸਰ, ਨਗਰ ਨਿਗਮ ਪਟਿਆਲਾ ਅਤੇ ਨਗਰ ਨਿਗਮ ਫਗਵਾੜਾ ਸ਼ਾਮਲ ਹਨ। ਵਾਰਡਬੰਦੀ ਦੀ ਕਾਰਵਾਈ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਹਨਾਂ ਹੁਕਮਾਂ ਤੋਂ ਬਾਅਦ ਇਹ ਕਿਆਸ ਲਗਾਇਆ ਜਾ ਰਿਹਾ ਹੈ ਕਿ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੱਸ ਦਈਏ ਕਿ ਨਗਰ ਨਿਗਮਾਂ ਦਾ ਕਾਰਜਕਾਲ ਜਨਵਰੀ 2023 ਵਿੱਚ ਪੂਰਾ ਹੋ ਜਾਵੇਗਾ। ਜਿਸ ਤੋਂ ਪਹਿਲਾਂ ਚੋਣਾਂ ਕਰਵਾਈਆਂ ਜਾਣੀਆਂ ਹਨ। ਜਿਸ ਨੂੰ ਲੈ ਕੇ ਸਰਕਾਰ ਨੇ ਹੁਣ ਨਵੀਂ ਵਾਰਡਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ।