ਲੁਧਿਆਣਾ ਅਦਾਲਤ ‘ਚ ਨਹੀਂ ਹੋਈ ਨਵਜੋਤ ਸਿੱਧੂ ਦੀ ਪੇਸ਼ੀ
ਪੜ੍ਹੋ, ਹੁਣ ਕਦੋਂ ਹੋਵੇਗੀ ਅਗਲੀ ਪੇਸ਼ੀ
ਚੰਡੀਗੜ੍ਹ, 28ਅਕਤੂਬਰ(ਵਿਸ਼ਵ ਵਾਰਤਾ)-ਰੋਡ ਰੇਜ ਕੇਸ ਵਿੱਚ ਸਜਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ CLU (ਚੇਂਜ ਲੈਂਡ ਆਫ ਯੂਜ਼) ਘੁਟਾਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ੁੱਕਰਵਾਰ ਨੂੰ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਸਿੱਧੂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਬਿਆਨ ਦਰਜ ਕਰਵਾਉਣਾ ਸੀ। ਨਵਜੋਤ ਸਿੱਧੂ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਮਾਮਲੇ ਦੀ ਅਗਲੀ ਤਰੀਕ 4 ਨਵੰਬਰ ਤੈਅ ਕੀਤੀ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 21 ਅਕਤੂਬਰ ਨੂੰ ਸਿੱਧੂ ਦੀ ਪੇਸ਼ੀ ਲੁਧਿਆਣਾ ‘ਚ ਸੀ ਪਰ ਮੈਡੀਕਲ ਅਨਫਿੱਟ ਹੋਣ ਕਾਰਨ ਉਸਦੀ ਪੇਸ਼ੀ ਮੁਲਤਵੀ ਕਰ ਦਿੱਤੀ ਗਈ ਸੀ। ਹਾਈਕੋਰਟ ਤੋਂ ਸਿੱਧੂ ਨੂੰ ਰਾਹਤ ਮਿਲੀ ਸੀ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦੇ ਸਕਦੇ ਹਨ, ਪਰ ਬਲਵਿੰਦਰ ਸੇਖੋਂ ਨੇ ਅਦਾਲਤ ਦੇ ਹੁਕਮਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ । ਜਿਸ ‘ਤੇ ਹੁਣ ਅਗਲੇ ਮਹੀਨੇ ਦੀ ਤਰੀਕ ਤੈਅ ਕੀਤੀ ਗਈ ਹੈ।
ਦੱਸ ਦੇਈਏ ਕਿ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਸਿੱਧੂ ਨੂੰ ਗਵਾਹ ਵਜੋਂ ਅਦਾਲਤ ਵਿੱਚ ਤਲਬ ਕੀਤਾ ਹੈ ਅਤੇ ਸਿੱਧੂ ਨੇ ਅਦਾਲਤ ਦੀ ਇਸ ਸਖ਼ਤੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਸਿੱਧੂ ਨੂੰ ਹਾਈਕੋਰਟ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਸਹੂਲਤ ਦਿੱਤੀ ਸੀ।























