ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਦਾ ਮਾਮਲਾ – ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਐਨਆਈਏ ਦੀ ਛਾਪੇਮਾਰੀ
ਚੰਡੀਗੜ੍ਹ 20ਜਨਵਰੀ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਦਸੰਬਰ 2021 ਦੇ ਲੁਧਿਆਣਾ ਕੋਰਟ ਕੰਪਲੈਕਸ ਦੀ ਬਿਲਡਿੰਗ ਵਿੱਚ ਹੋਏ ਧਮਾਕੇ ਨਾਲ ਜੁੜੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਅੱਜ ਮੁਕਤਸਰ ਸਾਹਿਬ ਵਿਖੇ ਗੁਰੂ ਅੰਗਦ ਦੇਵ ਨਗਰ ਵਿੱਚ ਇੱਕ ਘਰ ਵਿੱਚ ਰੇਡ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਦਸੰਬਰ 2021 ਵਿੱਚ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਇੱਕ ਧਮਾਕਾ ਹੋਇਆ ਸੀ। ਜਿਸ ਵਿੱਚ ਧਮਾਕਾ ਕਰਨ ਵਾਲਾ ਪੰਜਾਬ ਪੁਲਿਸ ਦਾ ਸਾਬਕਾ ਮੁਲਾਜ਼ਮ ਗਗਨਦੀਪ ਮਾਰਿਆ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸੇ ਮਾਮਲੇ ਵਿੱਚ ਪੰਜਾਬ ਵਿੱਚ 10 ਤੋਂ ਵੱਧ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਸੰਬੰਧ ਵਿੱਚ ਕਿਸੇ ਵੀ ਤਰ੍ਹਾਂ ਤਾ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।























