ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ
ਛੱਪੜ ‘ਚ ਡੁੱਬਣ ਨਾਲ 6 ਲੋਕਾਂ ਦੀ ਮੌਤ ,ਜਿਹਨਾਂ ਵਿੱਚੋਂ 5 ਬੱਚੇ

ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ)- ਜ਼ਿਲ੍ਹਾ ਲੁਧਿਆਣਾ ਤੋਂ ਇਕ ਬਹੁਤ ਦੀ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿਥੇ ਦੇ ਇਕ ਪਿੰਡ ਮਾਂਗੜ ਵਿਖੇ ਪਿੰਡ ਦੇ ਛੱਪੜ ਵਿੱਚ ਡੁੱਬਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 5 ਬੱਚੇ ਸ਼ਾਮਿਲ ਹਨ ਜਿਹਨਾਂ ਵਿੱਚ ਚਾਰ ਬੱਚੇ ਸਕੇ ਭੈਣ-ਭਰਾ ਹਨ। ਜਾਣਕਾਰੀ ਮਿਲੀ ਹੈ ਕਿ ਬੱਚਿਆਂ ਨੂੰ ਬਚਾਉਣ ਲਈ 22 ਸਾਲਾਂ ਨੌਜਵਾਨ ਛੱਪਣ ਵਿੱਚ ਉਤਰਿਆ ਪਰ ਉਸ ਦੀ ਵੀ ਮੌਤ ਹੋ ਗਈ। ਸੂਚਨਾ ਮਿਲਣ ਤੇ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ।






















