ਲੁਧਿਆਣਾ ਟਰਾਂਸਪੋਰਟ ਟੈਂਡਰ ਘੁਟਾਲੇ ਨਾਲ ਜੁੜੀ ਵੱਡੀ ਖ਼ਬਰ
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਮੀਨੂੰ ਮਲਹੋਤਰਾ ਨੇ ਕੀਤਾ ਆਤਮ ਸਮਰਪਣ
ਚੰਡੀਗੜ੍ਹ, 16ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸ਼ਾਮਲ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਪੰਕਜ ਮੀਨੂੰ ਮਲਹੋਤਰਾ ਨੇ ਆਤਮ ਸਮਰਪਣ ਕਰ ਦਿੱਤਾ ਹੈ। ਕੁਝ ਦੇਰ ਵਿੱਚ ਵਿਜੀਲੈਂਸ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਮੁਤਾਬਕ ਇਸ ਮਾਮਲੇ ਦਾ ਜਲਦ ਹੀ ਖੁਲਾਸਾ ਕੀਤਾ ਜਾਵੇਗਾ। ਗੌਰਤਲਬ ਹੈ ਕਿ ਮੀਨੂੰ ਮਲਹੋਤਰਾ 5 ਮਹੀਨਿਆਂ ਤੋਂ ਫਰਾਰ ਸੀ।ਵਿਜੀਲੈਂਸ ਦੀ ਜਾਂਚ ਅਨੁਸਾਰ ਇਸ ਘੁਟਾਲੇ ਵਿੱਚ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂੰ ਮਲਹੋਤਰਾ ਦੀ ਸਭ ਤੋਂ ਅਹਿਮ ਭੂਮਿਕਾ ਸੀ। ਵਪਾਰੀਆਂ ਨੂੰ ਲੱਭਣ ਤੋਂ ਲੈ ਕੇ ਟੈਂਡਰਾਂ ਲਈ ਰੇਟ ਤੈਅ ਕਰਨ ਤੱਕ ਦਾ ਸਾਰਾ ਕੰਮ ਮੀਨੂੰ ਹੀ ਕਰਦਾ ਸੀ। ਸੌਦਾ ਤੈਅ ਹੋਣ ਤੋਂ ਬਾਅਦ, ਪੈਸਿਆਂ ਦਾ ਲੈਣ-ਦੇਣ ਵੀ ਉਹ ਆਪ ਹੀ ਕਰਦਾ ਸੀ।