ਇਸ ਸਮੇਂ ਦੀ ਵੱਡੀ ਖ਼ਬਰ
ਲੁਧਿਆਣਾ ਤੋਂ ਬਾਅਦ ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਵਿੱਚ ਦਿੱਤੀ ਕੋਰੋਨਾ ਨੇ ਦਸਤਕ
8ਬੱਚੇ ਪਾਏ ਗਏ ਕੋਰੋਨਾ ਪਾਜ਼ੀਟਿਵ
ਚੰਡੀਗੜ੍ਹ, 11ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਸਕੂਲਾਂ ਵਿੱਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨੀਂ ਲੁਧਿਆਣਾ ਵਿੱਚ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਮਿਲੀ ਸੀ ਤੇ ਅੱਜ ਹੁਸ਼ਿਆਰਪੁਰ ਤੋਂ ਵੀ ਇਹ ਖ਼ਬਰ ਸਾਹਮਣੇ ਆਈ ਹੈ ਕਿ ਉਥੇ ਦੇ ਇਕ ਸਰਕਾਰੀ ਸਕੂਲ ਵਿੱਚ 8ਬੱਚੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।।
ਦੱਸ ਦੱਈਏ ਕਿ ਪੰਜਾਬ ਸਰਕਾਰ ਵੱਲੋਂ 26 ਜੁਲਾਈ ਤੋਂ 10 ਵੀਂ ਤੋਂ 12 ਵੀਂ ਜਮਾਤ ਅਤੇ 2 ਅਗਸਤ ਤੱਕ ਸਾਰੇ ਸਕੂਲ ਖੋਲ੍ਹੇ ਗਏ ਹਨ। ਇਸ ਤੋਂ ਬਾਅਦ ਮੁੱਖ ਸਕੱਤਰ ਪੰਜਾਬ ਵੱਲੋਂ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੀ ਗੱਲ ਕਹੀ ਗਈ ਹੈ। ਬੁੱਧਵਾਰ ਨੂੰ ਸਰਕਾਰੀ ਹਾਈ ਸਕੂਲ ਜਾਜਾ ਟਾਂਡਾ ਦੇ 6ਬੱਚੇ ਕੋਰੋਨਾ ਪਾਜ਼ੀਟਿਵ ਪਾਏ ਗਏ । ਬੱਚਿਆਂ ਦੇ ਪਾਜ਼ੀਟਿਵ ਆਉਣ ਦੀ ਖ਼ਬਰ ਮਿਲਦਿਆਂ ਹੀ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ।
ਜ਼ਿਕਰਯੋਗ ਹੈ ਕਿ ਬੀਤੀ ਕੱਲ੍ਹ ਲੁਧਿਆਣਾ ਸ਼ਹਿਰ ਦੇ ਨਿਊ ਸੁਭਾਸ਼ ਨਗਰ ਤੋਂ 8 ਅਤੇ ਕੈਲਾਸ਼ ਨਗਰ ਦੇ ਸਰਕਾਰੀ ਹਾਈ ਸਕੂਲ ਵਿੱਚ 13 ਬੱਚੇ ਪਾਜ਼ੀਟਿਵ ਪਾਏ ਗਏ ਹਨ। ਵਿਦਿਆਰਥੀਆਂ ਦੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸਿਹਤ ਵਿਭਾਗ ਨੇ ਸਕੂਲ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ।