ਲੁਧਿਆਣਾ ਦੇ ਇਸ ਇਲਾਕੇ ਵਿੱਚ 2 ਕੱਪੜਾ ਗੁਦਾਮਾਂ ਨੂੰ ਲੱਗੀ ਭਿਆਨਕ ਅੱਗ
ਚੰਡੀਗੜ੍ਹ 15 ਨਵੰਬਰ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਲੁਧਿਆਣਾ ਦੇ ਟਿੱਬਾ ਰੋਡ ਮਾਇਆਪੁਰੀ ਇਲਾਕੇ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਇੱਥੇ ਸਥਿਤ 2 ਕੱਪੜਾ ਗੋਦਾਮਾਂ ਨੂੰ ਅੱਗ ਲੱਗ ਗਈ ਹੈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ ਅਤੇ ਉੱਚੀਆਂ ਹਨ ਕਿ 4 ਕਿਲੋਮੀਟਰ ਦੂਰ ਤੋਂ ਦੇਖੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਅੱਗ ਦੀ ਸੂਚਨਾ ਮਿਲਣ ਤੇ ਪੁਲਿਸ ਦੀਆਂ ਟੀਮਾਂ ਅਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ਤੇ ਪਹੁੰਚ ਗਈਆਂ ਹਨ। ਜਿਹਨਾਂ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਹੈ।























