ਲੁਧਿਆਣਾ ਦੇ ਮਾਡਲ ਟਾਊਨ ’ਚ ਵਾਪਰੀ ਲੁੱਟ ਦੀ ਵਾਰਦਾਤ
ਲੁਟੇਰੇ ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ
ਚੰਡੀਗੜ੍ਹ, 4ਜੁਲਾਈ(ਵਿਸ਼ਵ ਵਾਰਤਾ)- ਲੁਧਿਆਣਾ ਦੇ ਪੌਸ਼ ਇਲਾਕੇ ਮਾਡਲ ਟਾਊਨ ਤੋਂ ਵੱਡੀ ਲੁੱਟ ਦੀ ਖਬਰ ਸਾਹਮਣੇ ਆਈ ਹੈ। ਜਿਥੇ ਲੁਟੇਰੇ ਲੱਖਾਂ ਦੇ ਗਹਿਣੇ ਤੇ ਨਕਦੀ ਵੀ ਲੈ ਕੇ ਫਰਾਰ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਇਸ ਲੁੱਟ ਦੀ ਵਾਰਦਾਤ ਵਿਚ ਘਰ ਦਾ ਨੌਕਰ ਵੀ ਸ਼ਾਮਲ ਸੀ। ਨੌਕਰ ਨੇ ਲੁਟੇਰਿਆਂ ਨਾਲ ਮਿਲ ਕੇ ਪੂਰੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਇਸ ਘਟਨਾ ਵਿਚ ਪਰਿਵਾਰ ਦੇ 6 ਮੈਂਬਰ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ,ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।