ਲੁਧਿਆਣਾ ਪਹੁੰਚੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ
ਚੰਡੀਗੜ੍ਹ, 2ਅਪ੍ਰੈਲ(ਵਿਸ਼ਵ ਵਾਰਤਾ)ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਪਹੁੰਚੇ ਹਨ। ਇਸ ਦੌਰਾਨ ਭਾਜਪਾ ਵਰਕਰਾਂ ਨੇ ਰੇਲਵੇ ਸਟੇਸ਼ਨ ’ਤੇ ਢੋਲ ਵਜਾ ਕੇ ਬਿੱਟੂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਦੱਸ ਦਈਏ ਕਿ ਬਿੱਟੂ ਸ਼ਹਿਰ ਵਿੱਚ ਰੋਡ ਸ਼ੋਅ ਕੱਢ ਕੇ ਭਾਜਪਾ ਦਫ਼ਤਰ ਜਾਣਗੇ। ਇਸ ਤੋਂ ਬਾਅਦ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਹੋਵੇਗੀ।
ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ 26 ਮਾਰਚ ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ ਹੀ ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ।