ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ੇ ਦੀ ਦਲਦਲ ਤੋਂ ਮੁਕਤ ਕਰਨ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ, ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕਰਨ ਅਤੇ ਅਣ-ਸੁਲਝੇ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਜ਼ਿਲ•ਾ ਲੁਧਿਆਣਾ (ਦਿਹਾਤੀ) ਦੇ ਏ.ਐਸ.ਆਈ. ਅਮਰਜੀਤ ਸਿੰਘ ਅਤੇ ਏ.ਐਸ.ਆਈ ਪ੍ਰਭਜੀਤ ਸਿੰਘ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ।ਜਿਹਨਾਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ, ਚੰਡੀਗੜ• ਵੱਲੋਂ ‘ਡਿਸਕ ਆਫ਼ ਆਨਰ’ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਸ੍ਰੀ ਸੁਰਜੀਤ ਸਿੰਘ, ਆਈ.ਪੀ.ਐਸ, ਐਸ.ਐਸ.ਪੀ, ਲੁਧਿਆਣਾ (ਦਿਹਾਤੀ) ਨੇ ਦਿੱਤਾ।ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਗੁਰਦੀਪ ਸਿੰਘ, ਪੀ.ਪੀ.ਐਸ, ਪੁਲਿਸ ਕਪਤਾਨ (ਸਥਾਨਕ), ਲੁਧਿਆਣਾ (ਦਿਹਾਤੀ), ਸ੍ਰੀ ਜਸਵਿੰਦਰ ਸਿੰਘ, ਪੀ.ਪੀ.ਐਸ, ਡੀ.ਐਸ.ਪੀ ਦਾਖਾ, ਇੰਸਪੈਕਟਰ ਪਰਮਜੀਤ ਸਿੰਘ, ਮੁੱਖ ਅਫ਼ਸਰ ਥਾਣਾ ਸਿੱਧਵਾਂ ਬੇਟ, ਏ.ਐਸ.ਆਈ. ਹਰਪ੍ਰੀਤ ਸਿੰਘ ਅਤੇ ਜਗਤਾਰ ਸਿੰਘ ਵੀ ਮੌਜੂਦ ਸਨ।