ਲੁਧਿਆਣਾ ਪ੍ਰਸ਼ਾਸਨ ਨੇ ਲਿਆ ਅਹਿਮ ਫੈਸਲਾ
ਵੀਕੈਂਡ ਕਰਫਿਊ ਰਹੇਗਾ ਜਾਰੀ
ਡੀ.ਸੀ ਵੱਲੋਂ ਨਵੀਆਂ ਹਦਾਇਤਾਂ ਜਾਰੀ

ਚੰਡੀਗੜ੍ਹ , 16 ਜੂਨ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੀ ਰਫਤਾਰ ਮੱਠੀ ਪੈ ਗਈ ਹੈ। ਪਰ ਇਸ ਦੇ ਬਾਵਜੂਦ ਲੁਧਿਆਣਾ ਪ੍ਰਸ਼ਾਸਨ ਨੇ ਇਕ ਅਹਿਮ ਫੈਸਲਾ ਲਿਆ ਹੈ ਕਿ ਲੁਧਿਆਣਾ ਵਿੱਚ ਵੀਕੈਂਡ ਕਰਫਿਊ ਜਾਰੀ ਰਹੇਗਾ। ਇਸ ਦੇ ਨਾਲ ਹੀ ਲੁਧਿਆਣਾ ਦੇ ਡੀ. ਸੀ. ਨੇ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ।
ਇਨ੍ਹਾ ਹਦਾਇਤਾਂ ਅਨੁਸਾਰ ਵੀਕੈਂਡ ਕਰਫਿਊ ਦੇ ਨਾਲ ਹੀ ਰੋਜ਼ਾਨਾ ਦਾ ਨਾਈਟ ਕਰਫਿਊ ਰਾਤ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲੱਗਿਆ ਕਰੇਗਾ।
ਜ਼ਿਲ੍ਹੇ ਵਿੱਚ ਰੈਸਟੋਰੈਂਟ , ਕੈਫ਼ੇ, ਹਲਵਾਈ ਫਾਸਟ ਫੂਡ ਆਊਟਲੈਟਸ ਆਦਿ ਸਿਨੇਮਾ, ਜਿੰਮ, ਅਜਾਇਬ ਘਰ ਵੱਧ ਤੋਂ ਵੱਧ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹੇ ਜਾਣਗੇ।
ਇਹ ਸ਼ਰਤ ਲਗਾਈ ਗਈ ਹੈ ਕਿ ਸਬੰਧਤ ਇਕਾਈਆਂ ਦੇ ਅਧੀਨ ਸਾਰੇ ਕਰਮਚਾਰੀਆਂ ਦੇ ਕੋਵਿਡ ਟੀਕਾਕਰਣ ਦੀ ਘੱਟੋ-ਘੱਟ ਇਕ ਖ਼ੁਰਾਕ ਜ਼ਰੂਰ ਲੱਗੀ ਹੋਵੇ।
ਇਸ ਤੋਂ ਇਲਾਵਾ ਬਾਰ, ਪੱਬ ਅਤੇ ਅਹਾਤੇ ਬੰਦ ਰਹਿਣਗੇ।
ਸਾਰੇ ਵਿਦਿਅਕ ਅਦਾਰੇ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ।
ਵਿਆਹ ਅਤੇ ਅੰਤਿਮ ਸੰਸਕਾਰ, ਹੋਰ ਸਮਾਗਮਾਂ ਵਿਚ 50 ਤੋਂ ਵੱਧ ਵਿਅਕਤੀਆਂ ਦੇ ਇਕੱਠ ਦੀ ਇਜਾਜ਼ਤ ਨਹੀਂ ਹੋਵੇਗੀ।






















