ਪੁਲਿਸ ਨੇ 4 ਸ਼ੱਕੀ ਨੌਜਵਾਨਾਂ ਨੂੰ ਕੀਤਾ ਕਾਬੂ
ਅੱਠਵੀਂ ਜਮਾਤ ਦਾ ਵਿਦਿਆਰਥੀ ਵੀ ਸ਼ਾਮਿਲ
ਚੰਡੀਗੜ੍ਹ,20 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਸਰਹੱਦੀ ਇਲਾਕੇ ਅੰਮ੍ਰਿਤਸਰ ਦੇ ਬਾਰਡਰ ਰੇਂਜ ਅਤੇ ਪੰਜਾਬ ਪੁਲਿਸ ਦੀ ਐਸਟੀਐਫ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ 4 ਹੋਰ ਸ਼ੱਕੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਵਿੱਚ ਇੱਕ 8ਵੀਂ ਜਮਾਤ ਦਾ ਵਿਦਿਆਰਥੀ ਵੀ ਦੱਸਿਆ ਜਾ ਰਿਹਾ ਹੈ। ਇਹਨਾਂ ਦੇ ਤਾਰ ਲੁਧਿਆਣਾ ਵਿਖੇ ਹੋਏ ਧਮਾਕੇ ਨਾਲ ਜੁੜਦੇ ਦੱਸੇ ਜਾ ਰਹੇ ਹਨ। ਇਨ੍ਹਾਂ ਚਾਰਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਸਮੱਗਰੀ ਵੀ ਮਿਲੀ ਹੈ। ਇਸ ਦੇ ਨਾਲ ਹੀ ਇੱਕ ਕਿੱਲੋ ਹੈਰੋਇਨ ਵੀ ਬਰਾਮਦ ਹੋਈ ਹੈ।