ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਨਾਲ ਜੁੜੀ ਵੱਡੀ ਖਬਰ
ਮੁੱਖ ਦੋਸ਼ੀ ਗਗਨਦੀਪ ਸਿੰਘ ਦੇ ਖੰਨਾ ਸਥਿਤ ਘਰ ਵਿੱਚ ਐਨਆਈਏ ਵੱਲੋਂ ਛਾਪੇਮਾਰੀ
ਚੰਡੀਗੜ੍ਹ,30 ਮਾਰਚ(ਵਿਸ਼ਵ ਵਾਰਤਾ)- ਪਿਛਲੇ ਸਾਲ 23 ਦਸੰਬਰ ਨੂੰ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਬੰਬ ਧਮਾਕੇ ਦੇ ਮੁੱਖ ਦੋਸ਼ੀ ਗਗਨਦੀਪ ਸਿੰਘ ਦੇ ਪੁਰਾਣੇ ਅਤੇ ਨਵੇਂ ਘਰ ਕੇਂਦਰੀ ਸੁਰੱਖਿਆ ਏਜੰਸੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇੱਥੇ ਵਰਨਣਯੋਗ ਹੈ ਕਿ ਦੋਸ਼ੀ ਗਗਨਦੀਪ ਸਿੰਘ ਦੀ ਧਮਾਕੇ ਵਿੱਚ ਹੀ ਮੌਤ ਹੋ ਗਈ ਸੀ।