ਲੁਧਿਆਣਾ ਵਿੱਚ ਟਰਾਂਸਪੋਰਟੇਸ਼ਨ ਟੈਂਡਰਾਂ ‘ਚ ਵੱਡਾ ਫਰਜੀਵਾੜਾ; ਨਿੱਜੀ ਫਰਮ ਦੇ ਮਾਲਕਾਂ ਅਤੇ ਸਰਕਾਰੀ ਅਧਿਕਾਰੀਆਂ ਖਿਲਾਫ ਮਾਮਲਾ ਦਰਜ
ਚੰਡੀਗੜ੍ਹ,17 ਅਗਸਤ(ਵਿਸ਼ਵ ਵਾਰਤਾ)-ਲੁਧਿਆਣਾ ਵਿੱਚ ਮੰਡੀਆਂ ਵਿੱਚ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਟਰਾਂਸਟਪੋਰਟੇਸ਼ਨ ਟੈਂਡਰਾਂ ਵਿੱਚ ਵੱਡੇ ਪੱਧਰ ਤੇ ਬੇਨਿਯਮੀਆਂ ਪਾਈਆਂ ਗਈਆਂ ਹਨ। ਇਸ ਦੇ ਨਾਲ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਟਰੱਕਾਂ ਦੀ ਥਾਂ ਤੇ ਦੁਪਹੀਆ ਵਾਹਨਾਂ ਦੇ ਨੰਬਰ ਦਿਖਾ ਕੇ ਫਰਜੀ ਢੋਆ ਢੁਆਈ ਦਿਖਾਈ ਗਈ ਹੈ। ਜਿਸ ਤੋਂ ਬਾਅਦ ਇੱਕ ਨਿੱਜੀ ਫਰਮ ਦੇ ਤਿੰਨ ਮਾਲਕਾਂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਵਿੱਚ ਕਈ ਸਰਕਾਰੀ ਅਧਿਕਾਰੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਇੱਕ ਮਾਲਕ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।
ਲੁਧਿਆਣਾ ਦੇ ਏਆਈਜੀ ਦੀ ਅਗਵਾਈ ਵਿੱਚ ਇੱਕ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।






















