ਲੁਧਿਆਣਾ, 27 ਨਵੰਬਰ – ਲੁਧਿਆਣਾ ਸਿਟੀ ਸੈਂਟਰ ਕੇਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 13 ਸਾਲਾਂ ਬਾਅਦ ਵੱਡੀ ਰਾਹਤ ਮਿਲੀ। ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ 32 ਲੋਕਾਂ ਨੂੰ ਇਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ।
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਪਹਿਲਾਂ ਤੋਂ ਹੀ ਨਿਆਂ ਪ੍ਰਣਾਲੀ ਵਿਚ ਪੂਰਾ ਭਰੋਸਾ ਸੀ ਅਤੇ ਉਹਨਾਂ ਨੂੰ 13 ਸਾਲਾਂ ਬਾਅਦ ਇਨਸਾਫ ਮਿਲਿਆ ਹੈ।