ਲੁਧਿਆਣਾ, 27 ਨਵੰਬਰ – ਲੁਧਿਆਣਾ ਸਿਟੀ ਸੈਂਟਰ ਕੇਸ ਵਿਚ ਅੱਜ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰਨਾਂ ਨੂੰ ਬਰੀ ਕਰ ਦਿੱਤਾ ਹੈ।
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਇਸ ਨੂੰ ਇਨਸਾਫ ਦੀ ਜਿੱਤ ਕਰਾਰ ਦਿਤਾ ਹੈ। ਉਹਨਾਂ ਕਿਹਾ ਕਿ ਲੁਧਿਆਣਾ ਸਿਟੀ ਸੈਂਟਰ ਵਿਚ ਕਿਸੇ ਤਰ੍ਹਾਂ ਦਾ ਕੋਈ ਘੁਟਾਲਾ ਨਹੀਂ ਹੋਇਆ। ਉਹਨਾਂ ਕਿਹਾ ਕਿ ਇਹ ਇਨਸਾਫ ਦੀ ਜਿੱਤ ਹੈ।