ਲੁੱਕਆਊਟ ਸਰਕੂਲਰ ਜਾਰੀ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ
ਚੰਡੀਗੜ੍ਹ, 21ਅਗਸਤ(ਵਿਸ਼ਵ ਵਾਰਤਾ)- ਲੁੱਕਆਊਟ ਸਰਕੂਲਰ ਜਾਰੀ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਹੈ। ਸਿਸੋਦੀਆ ਨੇ ਲਿਖਿਆ ਕਿ ਤੁਹਾਡੇ ਸਾਰੇ ਛਾਪੇ ਫ਼ੇਲ੍ਹ ਹੋ ਗਏ ਹਨ, ਕੁਝ ਵੀ ਨਹੀਂ ਮਿਲਿਆ, ਇਕ ਪੈਸੇ ਦੀ ਵੀ ਹੇਰਾ-ਫੇਰੀ ਨਹੀਂ ਹੋਈ, ਹੁਣ ਤੁਸੀਂ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ ਕਿ ਸਿਸੋਦੀਆ ਨਹੀਂ ਲੱਭ ਰਿਹਾ। ਇਹ ਕੀ ਡਰਾਮੇਬਾਜ਼ੀ ਹੈ ਮੋਦੀ ਜੀ।ਮੈਂ ਖੁਲੇਆਮ ਦਿੱਲੀ ਵਿੱਚ ਘੁੰਮ ਰਿਹਾ ਹਾਂ, ਦੱਸੋ ਕਿੱਥੇ ਆਉਣਾ ਹੈ? ਤੁਹਾਨੂੰ ਮੈਂ ਲੱਭ ਨਹੀਂ ਰਿਹਾ?
ਦੱਸ ਦੱਈਏ ਕਿ 2 ਦਿਨ ਪਹਿਲਾਂ ਹੀ CBI ਨੇ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਸੀ ਤੇ 14 ਘੰਟੇ ਤੱਕ ਤਲਾਸ਼ੀ ਮੁਹਿੰਮ ਚੱਲੀ ਸੀ ਅਤੇ ਸੀਬੀਆਈ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਰੁੱਧ ਲੁਕਆਊਟ ਸਰਕੂਲਰ ਜਾਰੀ ਕੀਤਾ ਹੈ। ਰਿਪੋਰਟਾਂ ਮੁਤਾਬਕ ਸਿਸੋਦੀਆ ਤੋਂ ਇਲਾਵਾ 13 ਹੋਰਾਂ ਖਿਲਾਫ ਵੀ ਸਰਕੂਲਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੇ ਦੇਸ਼ ਛੱਡਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
आपकी सारी रेड फैल हो गयी, कुछ नहीं मिला, एक पैसे की हेरा फेरी नहीं मिली, अब आपने लुक आउट नोटिस जारी किया है कि मनीष सिसोदिया मिल नहीं रहा। ये क्या नौटंकी है मोदी जी?
मैं खुलेआम दिल्ली में घूम रहा हूँ, बताइए कहाँ आना है? आपको मैं मिल नहीं रहा?— Manish Sisodia (@msisodia) August 21, 2022























