ਬਠਿੰਡਾ, 5 ਸਤੰਬਰ (ਕੁਲਬੀਰ ਬੀਰਾ)-ਬਠਿੰਡਾ ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ ਤੇ ਡੀਐੱਸਪੀ ਸਿਟੀ ਇੱਕ ਗੁਰਜੀਤ ਸਿੰਘ ਰਮਾਣਾ ਅਤੇ ਥਾਣਾ ਕੋਤਵਾਲੀ ਦੇ ਥਾਣੇਦਾਰ ਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਕਈ ਦੋਸ਼ੀਆਂ ਨੂੰ ਪੈਂਤੀ ਖੋਹ ਕੀਤੇ ਮੋਬਾਈਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਸੰਤ ਰਾਮ ਸੰਦੀਪ ਕੁਮਾਰ ਰਵੀ ਕੁਮਾਰ ਦੀਪਕ ਕੁਮਾਰ ਜਸਵਿੰਦਰ ਸਿੰਘ ਜਗਦੀਪ ਸਿੰਘ ਦੇ ਤੌਰ ਤੇ ਹੋਈ ਹੈ ਅਤੇ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਤੇ ਹਾਸਲ ਕਰਕੇ ਹੋਰ ਪੁੱਛਗਿਛ ਕੀਤੀ ਜਾਵੇਗੀ ਕਿਉਂਕਿ ਇਨ੍ਹਾਂ ਦੇ ਬਣੇ ਗੈਂਗ ਰਾਹੀਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਲੁੱਟ ਖੋਹ ਕੀਤੀਆਂ ਕਈ ਵਾਰਦਾਤਾਂ ਦਾ ਖੁਲਾਸਾ ਵੀ ਹੋਇਆ ਹੈ l
ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ
ਪੁਲਵਾਮਾ ਤੇ ਪੁੰਛ ਵਿੱਚ ਫੌਜ ਤੇ ਹਮਲਾ ਕਰਨ ਵਾਲੇ ਕੋਣ ਹਨ-ਚਰਨਜੀਤ ਚੰਨੀ ਜਲੰਧਰ-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ...