ਲੋਕਸਭਾ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੇ ਟਵਿੱਟਰ ਤੇ ਬਦਲੀ ਬਾਇਓ
ਪੜ੍ਹੋ, ਹੁਣ ਕੀ ਲਿਖਿਆ
ਚੰਡੀਗੜ੍ਹ,26ਮਾਰਚ(ਵਿਸ਼ਵ ਵਾਰਤਾ)- ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਹਨਾਂ ਨੇ ਹੁਣ ਆਪਣੇ ਟਵਿੱਟਰ ਅਕਾਊਂਟ ਤੇ ਬਾਇਓ ਵਿੱਚ ‘ਡਿਸਕੁਆਲੀਫਾਈਡ ਐਮ.ਪੀ’ ਲਿਖ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਰਾਹੁਲ ਗਾਂਧੀ ਵੱਲੋਂ ਦਿੱਤੇ ਵਿਵਾਦਤ ਬਿਆਨ ਕਿ ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ…’ ‘ਤੇ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹਨਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਲੋਕ ਸਭਾ ਸਕੱਤਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ।
ਜਾਰੀ ਕੀਤਾ ਗਿਆ ਨੋਟੀਫਿਕੇਸ਼ਨ👇👇👇👇