• Latest
  • Trending
ਲੋਕਾਂ ਦੀਆਂ ਉਮੀਦਾਂ ਮੁਤਾਬਕ ਇੱਕ ਸਰਬਪੱਖੀ ਬਜਟ ਪੇਸ਼ ਕੀਤਾ ਜਾਵੇਗਾ ਪੇਸ਼: ਵਿੱਤ ਮੰਤਰੀ 

ਲੋਕਾਂ ਦੀਆਂ ਉਮੀਦਾਂ ਮੁਤਾਬਕ ਇੱਕ ਸਰਬਪੱਖੀ ਬਜਟ ਪੇਸ਼ ਕੀਤਾ ਜਾਵੇਗਾ ਪੇਸ਼: ਵਿੱਤ ਮੰਤਰੀ 

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

6 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

6 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

6 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

8 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

8 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

10 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

10 hours ago
Hindi News
English News
Monday, November 16, 2026
No Result
View All Result
18 °c
Chandigarh
20 ° Mon
20 ° Tue
20 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਾਂ ਦੀਆਂ ਉਮੀਦਾਂ ਮੁਤਾਬਕ ਇੱਕ ਸਰਬਪੱਖੀ ਬਜਟ ਪੇਸ਼ ਕੀਤਾ ਜਾਵੇਗਾ ਪੇਸ਼: ਵਿੱਤ ਮੰਤਰੀ 

May 12, 2022
in ਸਿਆਸੀ, ਖਬਰਾਂ, ਪੰਜਾਬ
ਲੋਕਾਂ ਦੀਆਂ ਉਮੀਦਾਂ ਮੁਤਾਬਕ ਇੱਕ ਸਰਬਪੱਖੀ ਬਜਟ ਪੇਸ਼ ਕੀਤਾ ਜਾਵੇਗਾ ਪੇਸ਼: ਵਿੱਤ ਮੰਤਰੀ 

ਲੋਕਾਂ ਦੀਆਂ ਉਮੀਦਾਂ ਮੁਤਾਬਕ ਇੱਕ ਸਰਬਪੱਖੀ ਬਜਟ ਪੇਸ਼ ਕੀਤਾ ਜਾਵੇਗਾ ਪੇਸ਼: ਵਿੱਤ ਮੰਤਰੀ 

ਮੋਹਾਲੀ, 12 ਮਈ (ਵਿਸ਼ਵ ਵਾਰਤਾ)-ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਇੱਕ ਚੁਣੀ ਹੋਈ ਸਰਕਾਰ ਵੱਲੋਂ ਆਮ ਬਜਟ ਪੇਸ਼ ਕਰਨ ਤੋਂ ਪਹਿਲਾਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਕੋਲੋਂ ਬਜਟ ਦੇ ਸਬੰਧ ਵਿੱਚ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਉਮੀਦਾਂ ਮੁਤਾਬਿਕ ਇੱਕ ਸਰਬਪੱਖੀ ਬਜਟ ਪੇਸ਼ ਕੀਤਾ ਜਾਵੇਗਾ ਜਿਸ ਵਿੱਚ ਇੰਡਸਟਰੀ , ਸਿੱਖਿਆ , ਸਿਹਤ ਤੇ ਪੇਂਡੂ ਵਿਕਾਸ ਦੇ ਨਾਲ ਹੋਰਨਾਂ ਸੈਕਟਰਾਂ ਦੇ ਸਮੂਹਿਕ ਵਿਕਾਸ ਬਾਰੇ ਸੰਤੁਲਿਤ ਵਿਤੀ ਵਿਵਸਥਾ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ. ਹਰਪਾਲ ਸਿੰਘ ਚੀਮਾ ਵਿੱਤ, ਯੋਜਨਾ, ਯੋਜਨਾ ਲਾਗੂਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ , ਐਸ.ਏ.ਐਸ. ਨਗਰ ਵਿਖੇ ਜਨਤਾ ਬਜਟ 2022-23 ਲਈ ਸਨਅਤਕਾਰਾਂ , ਵਪਾਰੀ ਵਰਗ ਅਤੇ ਸਿੱਖਿਆ ਮਾਹਿਰਾਂ ਕੋਲੋ ਸੁਝਾਅ ਲੈਣ ਲਈ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ.ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਇੱਛਾਵਾਂ ਅਤੇ ਉਮੀਦਾਂ ਮੁਤਾਬਿਕ ਹੀ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਿਲਸਿਲੇ ਵਿੱਚ ਉਨ੍ਹਾਂ ਨੇ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਸਨਅਤਕਾਰਾਂ, ਵਪਾਰੀ ਵਰਗ ਕੋਲੋਂ ਸੁਝਾਅ ਇੱਕਤਰ ਕੀਤੇ ਹਨ। ਸ. ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਾਣੇ ਸੋੜੇ ਸਿਆਸੀ ਨਿੱਜੀ ਹਿੱਤਾਂ ਕਾਰਨ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਜਿਸ ਕਾਰਨ ਪੰਜਾਬ ਲਗਾਤਾਰ ਬਰਬਾਦ ਹੁੰਦਾ ਗਿਆ ਅਤੇ ਲੱਖਾਂ ਕਰੋੜਾਂ ਦੇ ਕਰਜ਼ੇ ਦੀ ਪੰਡ ਪੰਜਾਬੀਆਂ ਸਿਰ ਚੜ੍ਹ ਗਈ। ਉਨ੍ਹਾਂ ਦੱਸਿਆ ਕਿ 1987 ਤੋਂ ਪਹਿਲਾਂ ਪੰਜਾਬ ਦਾ ਬਜਟ ਦਾ ਸਰਪਲੱਸ ਬਜਟ ਹੁੰਦਾ ਸੀ ਜਦਕਿ 1992 ਤੋ ਬਾਅਦ ਦੀਆਂ ਆਈਆਂ ਸਰਕਾਰਾਂ ਦੀਆਂ ਦਿਸ਼ਾਹੀਨ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ਾ ਚੜ੍ਹਦਾ ਚਲਾ ਗਿਆ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸਰਕਾਰ ਸਿਰ 3 ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਚੜ੍ਹਿਆ ਹੋਇਆ ਹੈ। ਹਲਾਤ ਇਹ ਬਣ ਗਏ ਹਨ ਕਿ ਹੁਣ ਪੰਜਾਬ ਸਰਕਾਰ ਨੂੰ ਕਰਜ਼ਾ ਮੋੜਨ ਲਈ ਵੀ ਕਰਜ਼ਾ ਲੈਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਹੀ ਪੰਜਾਬ ਦੀ ਸਨਅਤ ਤਬਾਹ ਹੋ ਗਈ ਅਤੇ ਇਹ ਇੱਥੋਂ ਉਜੜ ਕੇ ਹੋਰਨਾਂ ਗੁਆਢੀ ਸੂਬਿਆਂ ਵਿੱਚ ਪਲਾਇਨ ਕਰ ਚੁੱਕੀ ਹੈ। ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ ਅਤੇ ਉਹ ਰੁਜ਼ਗਾਰ ਦੀ ਭਾਲ ਲਈ ਵਿਦੇਸ਼ਾਂ ਵੱਲ ਨੂੰ ਭੱਜ ਰਿਹਾ ਹੈ। ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿਘ ਮਾਨ ਦੀ ਸਰਕਾਰ ਅੱਗੇ ਇਨ੍ਹਾਂ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ ਚਣੌਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪਹਿਲੇ 55 ਦਿਨਾਂ ਵਿੱਚ ਹੀ ਬੜੇ ਇਤਿਹਾਸਕ ਫੈਸਲੇ ਲਏ ਜਦਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ ਆਪਣੇ ਨਿੱਜੀ ਹਿੱਤ ਹੀ ਪੂਰੇ ਜਾਂਦੇ ਸਨ ਅਤੇ ਸਾਢੇ ਚਾਰ ਤੱਕ ਉਨ੍ਹਾਂ ਵੱਲੋਂ ਕੋਈ ਵੀ ਠੋਸ ਫੈਸਲਾ ਲੋਕਾਂ ਦੇ ਹਿੱਤ ਬਾਰੇ ਨਹੀਂ ਲਿਆ ਜਾਂਦਾ ਸੀ। ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਂਦਾ ਕਰਨ ਲਈ ਉਦਯੋਗਾਂ ਨੂੰ ਰੀੜ ਹੱਡੀ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸ਼ਿੱਦਤ ਨਾਲ ਵਿਚਾਰ ਕੇ ਲੋਕ ਰਾਏ ਅਨੁਸਾਰ ਹੀ ਆਮ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸੁਝਾਅ ਲੈਣ ਲਈ ਪੋਰਟਲ ਵੀ ਲਾਂਚ ਕੀਤਾ ਗਿਆ ਸੀ ਜਿਸ ਉੱਤੇ ਲੱਖਾਂ ਦੀ ਗਿਣਤੀ ਵਿੱਚ ਵਿਅਕਤੀਆਂ ਵੱਲੋਂ ਬਜਟ ਬਾਰੇ ਆਪਣੇ ਸੁਝਾਅ ਪੇਸ਼ ਕੀਤੇ ਗਏ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਇਨ੍ਹਾਂ ਸੁਝਾਵਾਂ ਦਾ ਅਧਿਐਨ ਕਰਕੇ ਬਲੂਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਮੀਟਿੰਗ ਦੌਰਾਨ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ , ਡੇਰਾਬੱਸੀ ਤੋਂ ਵਿਧਾਇਕ ਸ.ਕੁਲਜੀਤ ਸਿੰਘ ਰੰਧਾਵਾ ਅਤੇ ਖਰੜ ਹਲਕੇ ਤੋਂ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਵੱਲੋਂ ਵੀ ਜਨਤਾ ਬਜਟ ਬਾਰੇ ਆਪਣੇ ਆਪਣੇ ਸੁਝਾਅ ਦਿੱਤੇ ਗਏ।
ਇਸ ਮੌਕੇ ਸ੍ਰੀ ਵਨੀਤ ਵਰਮਾ ਪ੍ਰਧਾਨ ਪੰਜਾਬ ਵਪਾਰ ਮੰਡਲ, ਸ੍ਰੀ ਅਨੁਰਾਗ ਅਗਰਵਾਲ ਪ੍ਰਧਾਨ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ, ਸ੍ਰੀ ਜੇ.ਐਸ ਮਾਝਾ ਪ੍ਰਧਾਨ ਸੀ.ਆਰ.ਈ.ਡੀ.ਏ.ਆਈ, ਸ੍ਰੀ ਵਿਕਾਸ ਮਹਾਜਨ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ, ਡਾ. ਬੀ.ਐਸ. ਘੁੰਮਣ ਸਾਬਕਾ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ.ਆਰ.ਐਸ ਬਾਵਾ ਵਾਇਸ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ, ਡਾ ਦੇਬੂਲਾਲ ਸਾਹਾ ਸਹਾਇਕ ਪ੍ਰੋਫੈਸਰ ਆਈ.ਆਈ.ਐਸ.ਈ.ਆਰ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਜਨਤਾ ਬਜਟ 2022-23 ਬਾਰੇ ਆਪਣੇ ਸੁਝਾਅ ਵਿੱਤ ਮੰਤਰੀ ਅੱਗੇ ਪੇਸ਼ ਕੀਤੇ ਗਏ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ, ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ (ਜ), ਪੂਜਾ ਐਸ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ), ਸ੍ਰੀ ਹਰਬੰਸ ਸਿੰਘ ਐਸ.ਡੀ.ਐਮ ਮੋਹਾਲੀ, ਸ੍ਰੀ ਅਭਿਕੇਸ਼ ਗੁਪਤਾ ਐਸ.ਡੀ.ਐਮ ਖਰੜ੍ਹ ਤੇ ਹੋਰ ਪੁਲਿਸ ਤੇ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 