ਹੁਸ਼ਿਆਰਪੁਰ 19 ਜੂਨ (ਵਿਸ਼ਵ ਵਾਰਤਾ):
ਜ਼ਿਲਾ ਹੁਸ਼ਿਆਰਪੁਰ ਕਸਬਾ ਬੁੱਲੋਵਾਲ ਵਿਖੇ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵੱਲੋਂ ਲੋਕ ਮੰਗਾਂ ਨੂੰ ਲੈ ਕੇ ਪਾਰਟੀ ਦੇ ਪੰਜਾਬ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ ਇਸ ਮੌਕੇ ਸ੍ਰੀ ਖੋਸਲਾ ਨੇ ਕਿਹਾ ਕਿ ਜਦੋਂ ਦਾ ਦੇਸ਼ ਵਿੱਚ ਲੋਕ ਡਾਊਨ ਹੋਇਆ ਉਦੋਂ ਤੋਂ ਗਰੀਬ ਲੋਕ ਆਪਣੇ ਘਰਾਂ ਵਿੱਚ ਵਿਹਲੇ ਬੈਠੇ ਹਨ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ਬਹੁਤ ਹੀ ਮੁਸ਼ਕਿਲ ਨਾਲ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ । ਪਰ ਪ੍ਰਾਈਵੇਟ ਸਕੂਲ ਵਾਲੇ ਬੱਚਿਆਂ ਦੀਆਂ ਫ਼ੀਸਾਂ ਮੰਗ ਰਹੇ ਹਨ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਤੇ ਬੈਂਕਾਂ ਵਾਲੇ ਆਪਣੇ ਲੋਨ ਦੀਆਂ ਕਿਸ਼ਤਾਂ ਮੰਗ ਰਹੇ ਹਨ ਬਿਜਲੀ ਦਾ ਬਿੱਲ ਇਹ ਸਭ ਲੋਕ ਦੇਣ ਵਿੱਚ ਅਸਮਰੱਥ ਹਨ ਗਰੀਬ ਲੋਕ ਦੋ ਵਕਤ ਰੋਟੀ ਲਈ ਮੁਹਤਾਜ ਹੋਏ ਹਨ ਖੋਸਲਾ ਨੇ ਕਿਹਾ ਕਿ ਜ਼ਰੂਰਤਮੰਦ ਲੋਕਾਂ ਦੇ ਨੀਲੇ ਕਾਰਡ ਕੱਟੇ ਗਏ ਹਨ ਸਰਕਾਰ ਇਨ੍ਹਾਂ ਨੂੰ ਬਿਨਾਂ ਸ਼ਰਤ ਬਹਾਲ ਕਰੇ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਗਰੀਬ ਲੋਕਾਂ ਦੀ ਆਰਥਿਕ ਸਹਾਇਤਾ ਵਜੋਂ ਉਨ੍ਹਾਂ ਦੇ ਖਾਤਿਆਂ ਵਿੱਚ ਦਸ ਦਸ ਹਜ਼ਾਰ ਰੁਪਿਆ ਸਰਕਾਰ ਪਾਵੇ ਤਾਂ ਜੋ ਲੋਕ ਆਪਣੇ ਪਰਿਵਾਰ ਦਾ ਸਹੀ ਢੰਗ ਨਾਲ ਪਾਲਣ ਪੋਸ਼ਣ ਕਰ ਸਕਣ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਲਾਅ ਅੈੰਡ ਆਰਡਰ ਨਾਂ ਦੀ ਕੋਈ ਚੀਜ਼ ਨਹੀਂ ਰਹੀ ਕਈ ਜਗ੍ਹਾ ਤੇ ਗਰੀਬ ਪਰਿਵਾਰਾਂ ਦੇ ਘਰ ਢਾਹੇ ਜਾ ਰਹੇ ਹਨ ਅਤੇ ਕਈ ਜਗ੍ਹਾ ਗਰੀਬ ਲੋਕਾਂ ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਪੰਜਾਬ ਸਰਕਾਰ ਕਿਸੇ ਵੀ ਗਰੀਬ ਲੋਕਾਂ ਦੇ ਹੱਕਾਂ ਵਿੱਚ ਖੜ੍ਹੀ ਨਜ਼ਰ ਨਹੀਂ ਆ ਰਹੀ ਗੁਰਮੁਖ ਖੋਸਲਾ ਨੇ ਕਿਹਾ ਕਿ ਜਦਕਿ ਪੰਜਾਬ ਸਰਕਾਰ ਗਰੀਬ ਲੋਕਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ ! ਇਸ ਮੌਕੇ ਜਸਵਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ ਜ਼ਿਲ੍ਹਾ ਹੁਸ਼ਿਆਰਪੁਰ, ਸੁਗਰੀਵ ਸਿੰਘ ਸਕੱਤਰ ਪੰਜਾਬ, ਗੁਰਦਿਆਲ ਸਿੰਘ ਗਿੱਲ ਪ੍ਰਧਾਨ ਜ਼ਿਲ੍ਹਾ ਹੁਸ਼ਿਆਰਪੁਰ, ਰਾਜ ਕੁਮਾਰ ਕਸਬਾ, ਮਨਦੀਪ ਗਿੱਲ, ਮਮਤਾ ਗਿੱਲ, ਲਾਡੀ ਲਾਧੜਾ ਆਦਿ ਸਾਥੀ ਮੌਜੂਦ ਸਨ!
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...





















