ਹਾਲਾਤ ਆਮ ਹੋਣ ਤੋਂ ਬਾਅਦ ਐਲਾਨੀਆਂ ਜਾਣਗੀਆਂ ਨਵੀਆਂ ਤਾਰੀਖਾਂ
ਚੰਡੀਗੜ•, 6 ਮਾਰਚ: ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਅੰਤਰਰਾਸਟਰੀ ਪੰਜਾਬੀ ਫਿਲਮ ਫੈਸਟੀਵਲ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਅੱਜ ਇਥੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਦੌਰਾਨ ਲਿਆ ਗਿਆ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸੂਬੇ ਦੇ ਲੋਕਾਂ ਨੂੰ ਰੋਕਥਾਮ ਉਪਾਅ ਵਜੋਂ ਭੀੜ-ਭੜੱਕੇ ਵਾਲੇ ਸਥਾਨਾਂ ਤੋਂ ਦੂਰ ਰਹਿਣ ਲਈ ਇੱਕ ਅਡਵਾਈਜਰੀ ਜਾਰੀ ਕਰ ਚੁੱਕੇ ਹਨ।
ਉਨ•ਾਂ ਕਿਹਾ ਕਿ ਸਥਿਤੀ ਆਮ ਵਾਂਗ ਹੁੰਦੇ ਹੀ ਅੰਤਰਰਾਸਟਰੀ ਫਿਲਮ ਉਤਸਵ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।
——
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...