ਲੋਕ ਆਪਣੀਆਂ ਵਾਰਡਾਂ ਵਿੱਚ ਹੋ ਰਹੇ ਕੰਮਾਂ ਦੀ ਖੁਦ ਨਿਗਰਾਨੀ ਕਰਨ -ਸੋਨੀ
ਪਿੰਡ ਫਤਾਹਪੁਰ ਦੀ ਬਾਬਾ ਜੀਵਨ ਸਿੰਘ ਧਰਮਸ਼ਾਲਾ ਕਮੇਟੀ ਨੂੰ 2.5 ਲੱਖ ਅਤੇ ਧੰਨ ਧੰਨ ਬਾਬਾ ਜੀਵਨ ਸਿੰਘ ਧਰਮਸ਼ਾਲਾ ਨੂੰ ਭੇਂਟ ਕੀਤਾ 3 ਲੱਖ ਰੁਪਏ ਦਾ ਚੈਕ

ਅੰਮ੍ਰਿਤਸਰ, 23 ਅਪ੍ਰੈਲ: ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਲੋਕਾਂ ਦੀ ਸਮੂਲੀਅਤ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਹਰੇਕ ਵਾਰਡ ਵਿੱਚ ਵਿਕਾਸ ਕਾਰਜ ਸਹੀ ਢੰਗ ਨਾਲ ਕੀਤੇ ਜਾ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਅਸਥਾਨ ਵਿਖੇ ਪਿੰਡ ਫਤਾਹਪੁਰ ਦੀ ਲਹਿੰਦੀ ਪੱਤੀ ਅਤੇ ਚੜ੍ਹਦੀ ਪੱਤੀ ਦੀਆਂ ਬਾਬਾ ਜੀਵਨ ਸਿੰਘ ਧਰਮਸ਼ਾਲਾ ਕਮੇਟੀ ਨੂੰ 2.5 ਲੱਖ ਅਤੇ ਧੰਨ ਧੰਨ ਬਾਬਾ ਜੀਵਨ ਸਿੰਘ ਧਰਮਸ਼ਾਲਾ ਨੂੰ 3 ਲੱਖ ਰੁਪਏ ਦਾ ਚੈਕ ਭੇਂਟ ਕਰਨ ਸਮੇਂ ਕੀਤਾ।
ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਵਾਰਡਾਂ ਵਿੱਚ ਹੋ ਰਹੇ ਕੰਮਾਂ ਦੀ ਗੁਣਵੱਤਾ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਕੰਮ ਵੀ ਕੋਈ ਘਾਟ ਮਹਸਿੂਸ ਹੋਵੇ ਤਾਂ ਮੇਰੇ ਧਿਆਨ ਵਿੱਚ ਲਿਆਉਣ। ਉਨ੍ਹਾਂ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 85 ਫੀਸਦੀ ਤੋਂ ਜਿਆਦਾ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ। ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਠੇਕੇਦਾਰ ਵੱਲੋਂ ਵਿਕਾਸ ਦੇ ਕੰਮਾਂ ਵਿੱਚ ਗੁਣਵੱਤਾ ਦਾ ਧਿਆਨ ਨਹੀਂ ਰÇੱਖਆ ਜਾਂਦਾ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਸ੍ਰੀ ਸੋਨੀ ਨੇ ਕਿਹਾ ਕਿ ਜਿਸ ਠੇਕੇਦਾਰ ਵੱਲੋਂ ਕੰਮਾਂ ਦੀ ਗੁਣਵੱਤਾ ਦੇ ਵਿੱਚ ਅਣਗਹਿਲੀ ਪਾਈ ਗਈ ਤਾਂ ਉਸ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਲੋਕਾਂ ਦੇ ਪੈਸਿਆਂ ਨਾਲ ਹੀ ਹੁੰਦੇ ਹਨ ਅਤੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਸ੍ਰੀ ਸੋਨੀ ਵੱਲੋਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਰੋਨਾ ਦੀ ਦੂਜੀ ਲਹਿਰ ਦੇ ਟਾਕਰੇ ਲਈ ਪ੍ਰਸਾਸ਼ਨ ਦਾ ਸਹਿਯੋਗ ਕਰਨ ਤਾਂ ਜੋ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ। ਇਸ ਦੌਰਾਨ ਸ੍ਰੀ ਸੋਨੀ ਨੇ ਪਿੰਡ ਫਤਾਹਪੁਰ ਤੋਂ ਆਏ ਲੋਕਾਂ ਨੂੰ ਵੀ ਕਿਹਾ ਕਿ ਉਹ ਆਪਣੇ ਇਲਾਕੇ ਅੰਦਰ ਕਿਸੇ ਵੀ ਧਰਮਸ਼ਾਲਾ ਦਾ ਨਿਰਮਾਣ ਜਾਂ ਸੁੰਦਰੀਕਰਨ ਕਰਵਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਹ ਧਰਮਸ਼ਲਾਵਾ ਲੋਕਾਂ ਦੇ ਦੁਖ ਸੁਖ ਦਾ ਕੇਂਦਰ ਹੁੰਦੀਆਂ ਹਨ ਜਿਥੇ ਲੋੜਵੰਦ ਲੋਕ ਬਿਨਾਂ ਕਿਸੇ ਖਰਚੇ ਤੋਂ ਆਪਣੇ ਸਮਾਗਮ ਕਰ ਸਕਦੇ ਹਨ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸ੍ਰ ਲਖਵਿੰਦਰ ਸਿੰਘ ਲੱਖਾ, ਕਰਤਾਰ ਸਿੰਘ ਫੌਜੀ, ਸ੍ਰ ਅਮਰਜੀਤ ਸਿੰਘ, ਸ੍ਰੀ੍ਰਮਤੀ ਹਰਪ੍ਰੀਤ ਕੌਰ, ਸ੍ਰ ਰਜਿੰਦਰ ਸਿੰਘ, ਸ੍ਰ ਚਰਨਜੀਤ ਸਿੰਘ, ਸ੍ਰੀ ਦਵਾਰਕਾ ਦਾਸ, ਸ੍ਰ ਬਲਦੇਵ ਸਿੰਘ, ਗੁਰਨਾਮ ਸਿੰਘ ਅਤੇ ਕਰਨੈਲ ਸਿੰਘ ਹਾਜਰ ਸਨ।






















