ਲੋਕ ਇੰਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਵਿੱਚ ਵਾਧਾ
ਹੁਣ ਪੁਲਿਸ ਨੇ ਲਾਏ ‘ਵਾਂਟੇਡ ‘ਦੇ ਪੋਸਟਰ
ਚੰਡੀਗੜ੍ਹ,3 ਮਈ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੇ ਲੋਕ ਇੰਨਸਾਫ ਪਾਰਟੀ ਦੇ ਲੁਧਿਆਣਾ ਦੇ ਆਤਮਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਭਗੌੜਾ ਐਲਾਨ ਦਿੱਤਾ ਹੈ। ਦੱਸ ਦਈਏ ਕੁੱਝ ਦਿਨ ਪਹਿਲਾਂ ਹੀ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਨੇ ਸਿਮਰਜੀਤ ਸਿੰਘ ਬੈਂਸ ਅਤੇ ਛੇ ਹੋਰਾਂ ਨੂੰ ਬਲਾਤਕਾਰ ਦੇ ਇੱਕ ਕੇਸ ਵਿੱਚ ਭਗੌੜਾ ਕਰਾਰ ਦਿੱਤਾ ਸੀ।
ਉਨ੍ਹਾਂ ਵਿੱਚ ਕਰਮਜੀਤ ਸਿੰਘ, ਪਰਦੀਪ ਕੁਮਾਰ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ ਅਤੇ ਪਰਮਜੀਤ ਸਿੰਘ ਉਰਫ਼ ਪੰਮਾ ਸ਼ਾਮਲ ਹਨ। ਹੁਣ ਪੰਜਾਬ ਪੁਲਿਸ ਵੱਲੋਂ ਇਹਨਾਂ ਦੀਆਂ ਤਸਵੀਰਾਂ ਲਗਾ ਕੇ ਵਾਂਟੇਡ ਦੇ ਪੋਸਟਰ ਜਗ੍ਹਾ ਜਗ੍ਹਾ ਚਿਪਕਾਏ ਲਗਾਏ ਗਏ ਹਨ।