• Latest
  • Trending
ਲੋਕ-ਕਲਿਆਣ ਰੈਲੀ ਵੱਲੋਂ ਚੋਣਾਂ ਦੀ ਬਜਾਏ ਸੰਘਰਸ਼ਾਂ ‘ਤੇ ਟੇਕ ਰੱਖਣ ਦਾ ਸੱਦਾ

ਲੋਕ-ਕਲਿਆਣ ਰੈਲੀ ਵੱਲੋਂ ਚੋਣਾਂ ਦੀ ਬਜਾਏ ਸੰਘਰਸ਼ਾਂ ‘ਤੇ ਟੇਕ ਰੱਖਣ ਦਾ ਸੱਦਾ

5 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

4 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

4 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

4 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

5 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

7 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

8 hours ago
Hindi News
English News
Sunday, November 15, 2026
No Result
View All Result
16 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ-ਕਲਿਆਣ ਰੈਲੀ ਵੱਲੋਂ ਚੋਣਾਂ ਦੀ ਬਜਾਏ ਸੰਘਰਸ਼ਾਂ ‘ਤੇ ਟੇਕ ਰੱਖਣ ਦਾ ਸੱਦਾ

February 18, 2022
in ਸਿਆਸੀ, ਖਬਰਾਂ, ਪੰਜਾਬ
ਲੋਕ-ਕਲਿਆਣ ਰੈਲੀ ਵੱਲੋਂ ਚੋਣਾਂ ਦੀ ਬਜਾਏ ਸੰਘਰਸ਼ਾਂ ‘ਤੇ ਟੇਕ ਰੱਖਣ ਦਾ ਸੱਦਾ

ਲੋਕ-ਕਲਿਆਣ ਰੈਲੀ ਵੱਲੋਂ ਚੋਣਾਂ ਦੀ ਬਜਾਏ ਸੰਘਰਸ਼ਾਂ ‘ਤੇ ਟੇਕ ਰੱਖਣ ਦਾ ਸੱਦਾ

ਰੈਲੀ ‘ਚ ਉੱਮੜਿਆ ਜਨ-ਸੈਲਾਬ ਤੇ ਉੱਭਰੇ ਬੁਨਿਆਦੀ ਲੋਕ ਮੁੱਦੇ

ਬਰਨਾਲਾ,18ਫਰਵਰੀ(ਵਿਸ਼ਵ ਵਾਰਤਾ ) ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਚੋਣਾਂ ਤੋਂ ਝਾਕ ਛੱਡ ਕੇ ਵਿਸ਼ਾਲ ਸਾਂਝੇ ਤੇ ਜਾਨ-ਹੂਲਵੇਂ ਘੋਲਾਂ ਦੇ ਰਾਹ ਪੈਣ ਦਾ ਸੱਦਾ ਦੇਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਬੀਤੇ ਦਿਨੀਂ ਇੱਥੇ ਦਾਣਾ ਮੰਡੀ ‘ਚ ਵਿਸ਼ਾਲ ਲੋਕ-ਕਲਿਆਣ ਰੈਲੀ ਕੀਤੀ ਗਈ।ਇਸ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ,ਖੇਤ ਮਜ਼ਦੂਰਾਂ, ਔਰਤਾਂ, ਨੌਜਵਾਨਾਂ, ਮੁਲਾਜ਼ਮਾਂ ਸਨਅਤੀ ਕਾਮਿਆਂ, ਠੇਕਾ ਕਾਮਿਆਂ ਤੇ ਹੋਰ ਕਿਰਤੀਆਂ ਵੱਲੋਂ ਲਾਮਿਸਾਲ ਸ਼ਮੂਲੀਅਤ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਲੋਕਾਂ ਦੇ ਬੁਨਿਆਦੀ ਤੇ ਅਹਿਮ ਮੁੱਦੇ ਉਭਾਰਦਿਆਂ ਕਿਹਾ ਕਿ ਲੋਕਾਂ ਤੇ ਮੁਲਕ ਦੇ ਕਲਿਆਣ ਲਈ ਤਿੱਖੇ ਜਮੀਨੀ ਸੁਧਾਰਾਂ ਰਾਹੀਂ ਖੇਤੀ ਤੋਂ ਜਗੀਰਦਾਰਾਂ ਤੇ ਕਾਰਪੋਰੇਟਾਂ ਦਾ ਕਬਜ਼ਾ ਖਤਮ ਕਰਕੇ ਲੋੜਵੰਦ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਜਮੀਨੀ ਤੋਟ ਪੂਰੀ ਕਰਨ, ਸੂਦਖੋਰੀ ਪ੍ਰਬੰਧ ਦਾ ਖਾਤਮਾ ਕਰਨ ਤੋਂ ਇਲਾਵਾ ਸਰਕਾਰੀ ਕਾਰੋਬਾਰਾਂ ਤੇ ਲੋਕ ਸੇਵਾਵਾਂ ਦੇ ਖੇਤਰਾਂ ‘ਚ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਕੇ ਵੱਡੇ ਜਗੀਰਦਾਰਾਂ ਤੇ ਕਾਰਪੋਰੇਟਾਂ ਉੱਤੇ ਮੋਟੇ ਟੈਕਸ ਲਾਉਣ ਅਤੇ ਸਰਕਾਰੀ ਖਜ਼ਾਨੇ ਦਾ ਮੂੰਹ ਲੋਕਾਂ ਵੱਲ ਖੋਲ੍ਹਣ ਵਰਗੇ ਕਦਮ ਚੁੱਕਣਾ ਸਭ ਤੋਂ ਵੱਧ ਜ਼ਰੂਰੀ ਹੈ। ਉਹਨਾਂ ਨੇ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀਆਂ ਅਖੌਤੀ ਨਵੀਂਆਂ ਆਰਥਿਕ ਨੀਤੀਆਂ ਰੱਦ ਕਰਕੇ ਸੰਸਾਰ ਵਪਾਰ ਸੰਸਥਾ ਅਤੇ ਸਾਮਰਾਜੀਆਂ ਨਾਲ਼ ਕੀਤੇ ਲੋਕ-ਦੋਖੀ ਤੇ ਕੌਮ-ਧਰੋਹੀ ਸਮਝੌਤਿਆਂ ਨੂੰ ਰੱਦ ਕਰਨ ਰਾਹੀਂ ਮੁਲਕ ਉੱਪਰੋਂ ਸਾਮਰਾਜੀ ਗਲਬੇ ਤੇ ਲੁੱਟ ਦੇ ਖਾਤਮੇ ਦਾ ਮੁੱਦਾ ਵੀ ਜ਼ੋਰ ਨਾਲ ਉਭਾਰਿਆ।
ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪਿਛਲੇ 70 ਸਾਲਾਂ ਦਾ ਤਜਰਬਾ ਗਵਾਹ ਹੈ ਕਿ ਇਹਨਾਂ ਵਰ੍ਹਿਆਂ ਦੌਰਾਨ ਪਾਰਲੀਮੈਂਟ ਜਾਂ ਵਿਧਾਨ ਸਭਾਵਾਂ ਵੱਲੋਂ ਲੋਕਾਂ ਦੇ ਬੁਨਿਆਦੀ ਮੁੱਦਿਆਂ ‘ਤੇ ਕਦੇ ਵੀ ਲੋਕ-ਪੱਖੀ ਫੈਸਲਾ ਜਾਂ ਕਾਨੂੰਨ ਨਹੀਂ ਲਿਆਂਦੇ ਗਏ ਅਤੇ ਨਾ ਹੀ ਕਿਸੇ ਵੀ ਹਾਕਮ ਜਮਾਤੀ ਪਾਰਟੀ ਜਾਂ ਹਕੂਮਤ ਵੱਲੋਂ ਕਦੇ ਕੋਈ ਗੰਭੀਰ ਯਤਨ ਹੋਏ ਹਨ। ਸਗੋਂ ਸਾਰੀਆਂ ਹਾਕਮ ਜਮਾਤੀ ਪਾਰਟੀਆਂ ਵੱਲੋਂ 1991ਤੋਂ ਲੈ ਕੇ ਅਜਿਹੀਆਂ ਕਾਰਪੋਰੇਟ ਤੇ ਜਗੀਰਦਾਰ ਪੱਖੀ ਨੀਤੀਆਂ ਹੋਰ ਵੀ ਵਧੇਰੇ ਜੋਰ-ਸ਼ੋਰ ਨਾਲ ਲਾਗੂ ਕੀਤੀਆਂ ਗਈਆਂ ਹਨ। ਉਹਨਾਂ ਦੋਸ਼ ਲਾਇਆ ਕਿ ਇਹਨਾਂ ਸਾਮਰਾਜੀ ਨੀਤੀਆਂ ਦੇ ਸਿੱਟੇ ਵਜੋਂ ਹੀ ਕਿਸਾਨਾਂ ਦੀਆਂ ਜ਼ਮੀਨਾਂ ਖੁੱਸੀਆਂ ਹਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਉੱਪਰ ਕਰਜ਼ੇ, ਮਹਿੰਗਾਈ ਤੇ ਬੇਰੁਜ਼ਗਾਰੀ ਦਾ ਸ਼ਿਕੰਜਾ ਹੋਰ ਵੱਧ ਕੱਸਿਆ ਗਿਆ ਹੈ ਅਤੇ ਮੁਲਕ ਨੂੰ ਸਾਮਰਾਜੀ ਦੇਸ਼ਾਂ ਤੇ ਸੰਸਥਾਵਾਂ ਉੱਤੇ ਹੋਰ ਨਿਰਭਰ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਗੱਲ ਸਿਰਫ ਇਹਨਾਂ ਨੀਤੀਆਂ ਨੂੰ ਲਾਗੂ ਕਰਨ ਦੀ ਹੀ ਨਹੀਂ ਸਗੋਂ ਇਹਨਾਂ ਵੋਟ ਪਾਰਟੀਆਂ ਵੱਲੋਂ ਤੇ ਪਾਰਲੀਮੈਂਟ ਤੇ ਵਿਧਾਨ ਸਭਾਵਾਂ ਵੱਲੋਂ ਇਹਨਾਂ ਕਦਮਾਂ ਖਿਲਾਫ ਲੋਕਾਂ ਦੀ ਵਿਰੋਧ ਅਵਾਜ਼ ਨੂੰ ਕੁਚਲਣ ਲਈ ਜਾਬਰ ਕਾਲ਼ੇ ਕਾਨੂੰਨ ਵੀ ਮੜ੍ਹੇ ਗਏ ਹਨ। ਉਹਨਾਂ ਜੋਰ ਦੇ ਕੇ ਕਿਹਾ ਕਿ ਜਦੋਂ ਤੱਕ ਮੁਲਕ ਨੂੰ ਸੰਸਾਰ ਵਪਾਰ ਸੰਸਥਾ ਤੇ ਸਾਮਰਾਜ-ਪੱਖੀ ਸਮਝੌਤਿਆਂ ‘ਚੋਂ ਬਾਹਰ ਨਹੀਂ ਕੱਢਿਆ ਜਾਂਦਾ ਉਦੋਂ ਤੱਕ ਚੰਗੇ ਮਾੜੇ ਬੰਦਿਆਂ ਜਾਂ ਪਾਰਟੀਆਂ ਦੀ ਕਿਸੇ ਵੀ ਤਬਦੀਲੀ ਰਾਹੀਂ ਇਹਨਾਂ ਪਾਰਲੀਮਾਨੀ ਸੰਸਥਾਵਾਂ ਅੰਦਰ ਲੋਕ-ਕਲਿਆਣ ਦੇ ਮੁੱਦੇ ਚੁੱਕੇ ਜਾਣਾ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਇਸੇ ਕਰਕੇ ਸਾਡੀ ਜਥੇਬੰਦੀ ਕਿਸਾਨਾਂ, ਖੇਤ ਮਜ਼ਦੂਰਾਂ ਤੇ ਹੋਰਨਾਂ ਮਿਹਨਤਕਸ਼ ਲੋਕਾਂ ਨੂੰ ਇਹਨਾਂ ਚੋਣਾਂ ਤੇ ਇਹਨਾਂ ਪਾਰਟੀਆਂ ਦੇ ਝਾਂਸਿਆਂ ਤੋਂ ਮੁਕਤ ਹੋਣ ਅਤੇ ਸੰਘਰਸ਼ਾਂ ਦੇ ਪਰਖੇ ਪਰਤਿਆਏ ਰਾਹ ਪੈਣ ਦਾ ਸੱਦਾ ਦਿੰਦੀ ਹੈ।
ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਲੋਕਾਂ ਨੇ ਹੁਣ ਤੱਕ ਜੋ ਕੁੱਝ ਵੀ ਹਾਸਲ ਕੀਤਾ ਹੈ ਉਹ ਵੋਟਾਂ ਰਾਹੀਂ ਨਹੀਂ ਸਗੋਂ ਲੋਕ ਸੰਘਰਸ਼ਾਂ ਦੇ ਜੋਰ ਹੀ ਹਾਸਲ ਕੀਤਾ ਹੈ। ਚੋਣਾਂ ਰਾਹੀਂ ਲੋਕਾਂ ਨੂੰ ਜਮਹੂਰੀ ਰਜ਼ਾ ਪਗਾਉਣ ਦੇ ਹੋਕਰਿਆਂ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਅੰਦਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਓਨੀ ਕੁ ਜਮਹੂਰੀਅਤ ਹੀ ਮਿਲਦੀ ਹੈ ਜਿੰਨੀ ਉਹ ਲੋਕ ਸੰਘਰਸ਼ਾਂ ਦੇ ਆਸਰੇ ਲੜ ਕੇ ਲੈ ਲੈਂਦੇ ਹਨ। ਉਹਨਾਂ ਲੋਕਾਂ ਨੂੰ ਆਪਣੀ ਪੁੱਗਤ ਤੇ ਵੁੱਕਤ ਸਥਾਪਤ ਕਰਨ ਲਈ ਵੱਖ-ਵੱਖ ਤਬਕਿਆਂ ਦੀ ਵਿਸ਼ਾਲ ਏਕਤਾ ਉਸਾਰ ਕੇ ਜਾਨ-ਹੂਲਵੇਂ ਲੰਮੇ ਸ਼ੰਘਰਸ਼ਾਂ ਲਈ ਤਿਆਰ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਸਾਨਾਂ, ਖੇਤ ਮਜ਼ਦੂਰਾਂ ਤੇ ਸਮੂਹ ਲੋਕਾਈ ਦੇ ਹਕੀਕੀ ਵਿਕਾਸ ਦਾ ਬਦਲਵਾਂ ਠੋਸ ਮਾਡਲ ਪੇਸ਼ ਕੀਤਾ। ਉਹਨਾਂ ਕਿਹਾ ਕਿ ਜ਼ਮੀਨਾਂ ਦੀ ਖੇਤ ਮਜ਼ਦੂਰਾਂ ਤੇ ਕਿਸਾਨਾਂ ‘ਚ ਨਿਆਈਂ ਵੰਡ ਕਰਨ,ਖੇਤੀ ਦੀ ਤਰੱਕੀ ਲਈ ਸਿੰਚਾਈ ਤੇ ਸੰਦ ਸਾਧਨਾਂ ਦਾ ਪ੍ਰਬੰਧ ਕਰਨ ਤੇ ਖੇਤੀ ਲਈ ਬਿਨਾਂ ਵਿਆਜ਼ ਲੰਮੀ ਮਿਆਦ ਦੇ ਕਰਜ਼ੇ ਦੇਣ,ਖੇਤੀ ਦੇ ਸਹਾਇਕ ਧੰਦਿਆਂ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹਣ ਅਤੇ ਖੇਤੀ ਆਧਾਰਿਤ ਰੁਜ਼ਗਾਰ ਮੁਖੀ ਸਨਅਤਾਂ ਲਾਉਣ ਤੋਂ ਇਲਾਵਾ ਸਮੂਹ ਕਾਰੋਬਾਰਾਂ ਤੇ ਖੇਤਰਾਂ ‘ਚੋਂ ਸਾਮਰਾਜੀ ਦਖ਼ਲ ਤੇ ਲੁੱਟ ਦਾ ਖਾਤਮਾ ਕਰਕੇ ਹੀ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ,ਕਰਜ਼ੇ, ਖੁਦਕੁਸ਼ੀਆਂ, ਵਾਤਾਵਰਨ ਦੀ ਤਬਾਹੀ ਅਤੇ ਜਾਤਪਾਤੀ ਦਾਬੇ ਅਤੇ ਔਰਤਾਂ ਤੋਂ ਪਿਤਰੀ-ਸੱਤਾ ਵਰਗੀਆਂ ਸਮੱਸਿਆਵਾਂ ਤੋਂ ਨਿਜਾਤ ਪਾਉਣ ਦੇ ਰਾਹ ਅੱਗੇ ਵਧਿਆ ਜਾ ਸਕਦਾ ਹੈ। ਪਰ ਅਜਿਹਾ ਲੋਕ-ਪੱਖੀ ਵਿਕਾਸ ਮਾਡਲ ਚੋਣਾਂ ਰਾਹੀਂ ਸਰਕਾਰਾਂ ਬਦਲਣ ਦੀ ਬਜਾਏ ਲੋਕ ਸੰਘਰਸ਼ਾਂ ਰਾਹੀਂ ਹੀ ਸੰਭਵ ਹੋ ਸਕਦਾ ਹੈ।
ਬੀਕੇਯੂ (ਏਕਤਾ-ਉਗਰਾਹਾਂ) ਦੇ ਔਰਤ ਵਿੰਗ ਦੀ ਆਗੂ ਹਰਿੰਦਰ ਬਿੰਦੂ ਨੇ ਖੇਤੀ ਕਾਨੂੰਨਾਂ ਵਿਰੋਧੀ ਘੋਲ ਸਮੇਤ ਵੱਖ-ਵੱਖ ਘੋਲਾਂ ‘ਚ ਔਰਤਾਂ ਵੱਲੋਂ ਨਿਭਾਏ ਗਏ ਵਿਲੱਖਣ ਰੋਲ਼ ਦੀ ਚਰਚਾ ਕਰਦਿਆਂ ਕਿਹਾ ਇਹਨਾਂ ਘੋਲਾਂ ‘ਚ ਔਰਤਾਂ ਨੇ ਨਾ ਸਿਰਫ਼ ਲਾਮਿਸਾਲ ਸ਼ਮੂਲੀਅਤ ਹੀ ਕੀਤੀ ਹੈ ਸਗੋਂ ਦਿ੍ੜ੍ਹਤਾ ਨਾਲ਼ ਡਟਣ ਤੇ ਆਗੂ ਜ਼ਿੰਮੇਵਾਰੀਆਂ ਨਿਭਾਉਣ ‘ਚ ਵੀ ਗਿਣਨਯੋਗ ਹਿੱਸਾ ਪਾਇਆ ਹੈ। ਉਹਨਾਂ ਕਿਹਾ ਲੋਕ-ਕਲਿਆਣ ਦੇ ਹਕੀਕੀ ਵਿਕਾਸ ਮਾਡਲ ਨੂੰ ਲਾਗੂ ਕਰਨ ਲਈ ਹੋਰਨਾਂ ਵਰਗਾਂ ਦੇ ਨਾਲ-ਨਾਲ ਔਰਤਾਂ ਨੂੰ ਹੋਰ ਵੀ ਵਧੇਰੇ ਲਾਮਬੰਦ ਤੇ ਜਥੇਬੰਦ ਕਰਨ ਦੀ ਲੋੜ ਹੈ।
ਇਸ ਮੌਕੇ ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ, ਪੀ ਐਸ ਯੂ (ਸ਼ਹੀਦ ਰੰਧਾਵਾ) ਦੇ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ, ਠੇਕਾ ਮੁਲਾਜ਼ਮ ਮੋਰਚੇ ਦੇ ਆਗੂ ਜਗਰੂਪ ਸਿੰਘ, ਡੀ ਟੀ ਐਫ ਦੇ ਸੂਬਾ ਪ੍ਰਧਾਨ ਦਿਗਵਿਜੇ ਸ਼ਰਮਾ ਅਤੇ ਟੀ ਐੱਸ ਯੂ ਦੇ ਸੂਬਾ ਪ੍ਰਧਾਨ ਭਰਪੂਰ ਸਿੰਘ ਨੇ ਵੀ ਸੰਬੋਧਨ ਕੀਤਾ।
ਸਟੇਜ ਸੰਚਾਲਨ ਦੀ ਜਿੰਮੇਵਾਰੀ ਬਾਖੂਬੀ ਨਿਭਾਉਂਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਵੱਲੋਂ ਪੰਡਾਲ ਤੋਂ ਵਿਸ਼ੇਸ਼ ਮਤਾ ਪਾਸ ਕਰਵਾ ਕੇ ਭਾਜਪਾ ਹਕੂਮਤ ਵੱਲੋਂ ਕਰਨਾਟਕ ‘ਚ ਮੁਸਲਿਮ ਕੁੜੀਆਂ ਨੂੰ ਹਿਜਾਬ ਪਹਿਨਣ ਤੋਂ ਰੋਕਣ ਦੀ ਫਿਰਕੂ-ਫਾਸ਼ੀ ਮੁਹਿੰਮ ਦੀ ਜ਼ੋਰਦਾਰ ਨਿੰਦਾ ਕਰਦਿਆਂ ਮੰਗ ਕੀਤੀ ਗਈ ਕਿ ਲੋਕਾਂ ਦੇ ਖਾਣ-ਪਹਿਨਣ ਤੇ ਆਪਣੀ ਮਰਜ਼ੀ ਦੇ ਧਰਮ ਨੂੰ ਮੰਨਣ ਦੇ ਜਮਹੂਰੀ ਹੱਕ ‘ਤੇ ਹਮਲਾ ਬੰਦ ਕੀਤਾ ਜਾਵੇ।
ਇਸ ਮੌਕੇ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਦੀ ਨਿਰਦੇਸ਼ਨਾ ਹੇਠ ਮਾਨਵਤਾ ਕਲਾ ਮੰਚ ਨਗਰ (ਪਲਸ ਮੰਚ) ਵੱਲੋਂ ਜਸਵਿੰਦਰ ਪੱਪੀ ਦੀ ਟੀਮ ਦੁਆਰਾ “ਵੋਟ ਭਰਮ ਤੋੜੋ, ਲੋਕ ਤਾਕਤ ਜੋੜੋ” ਐਕਸ਼ਨ ਗੀਤ ਪੇਸ਼ ਕੀਤਾ ਗਿਆ। ਇਨਕਲਾਬੀ ਕਵੀਸ਼ਰੀ ਜੱਥਾ ਰਸੂਲਪੁਰ ਤੋਂ ਇਲਾਵਾ ਜੁਗਰਾਜ ਧੌਲਾ,ਮਿੱਠੂ ਸਿੰਘ ਕਿਲਾਭਰੀਆਂ, ਧਰਮਿੰਦਰ ਮਸਾਣੀ, ਅਜਮੇਰ ਅਕਲੀਆ, ਨਰਗਿਸ ਤੇ ਸਰਬਜੀਤ ਮੌੜ ਵੱਲੋਂ ਇਨਕਲਾਬੀ ਗੀਤਾਂ ਦੁਆਰਾ ਚੋਣਾਂ ਰਾਹੀਂ ਹਾਕਮਾਂ ਦੁਆਰਾ ਵਿੱਢੇ ਗਏ ਪਾਟਕ-ਪਾਊ ਚੋਣਾਂ ਦੇ ਹਮਲੇ ਤੋਂ ਖ਼ਬਰਦਾਰ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
1 week ago
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 