ਲੋਕ-ਗਾਇਕ ਅਮਰਜੀਤ ਗੁਰਦਾਸਪੁਰੀ ਨੂੰ ਸਦਮਾ, ਪੁੱਤਰ ਦਾ ਦੇਹਾਂਤ
ਚੰਡੀਗੜ੍ਹ,17 ਦਸੰਬਰ( ਵਿਸ਼ਵ ਵਾਰਤਾ)- ਇਪਟਾ, ਪੰਜਾਬ ਦੇ ਬਾਨੀਆਂ ਵਿਚ ਸ਼ੁਮਾਰ ਲੋਕ-ਗਾਇਕ ਅਮਰਜੀਤ ਗੁਰਦਾਸਪੁਰੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋ ਉਨਾਂ ਦੇ ਪੁੱਤਰ ਪਰਮਸੁਨੀਲ ਸਿੰਘ ਰੰਧਾਵਾ ਦਾ ਲੰਮੀ ਬਿਮਾਰੀ ਤੋਂ ਬਾਅਦ ਬੀਤੇ ਦਿਨੀ ਦੇਹਾਂਤ ਹੋ ਗਿਆ।ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ, ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿਧੂ ਤੇ ਜਨਰਲ ਸੱਕਤਰ ਕੰਵਲ ਨੈਣ ਸਿੰਘ ਸੇਖੋਂ ਅਤੇ ਰਾਬਿੰਦਰ ਸਿੰਘ ਰੱਬੀ, ਅਮਨ ਭੋਗਲ, ਦਲਬਾਰ ਸਿੰਘ, ਹਰਜੀਤ ਕੈਂਥ, ਜੇ ਸੀ ਪਰਿੰਦਾ, ਡਾ. ਕੁਲਦੀਪ ਦੀਪ, ਡਾ. ਸੁਰੇਸ਼ ਮਹਿਤਾ, ਗੁਰਵਿੰਦਰ ਸਿੰਘ, ਅਵਤਾਰ ਮੋਗਾ, ਗੁਰਮੀਤ ਪਾਹੜਾ, ਅਸ਼ੋਕ ਪੁਰੀ, ਪ੍ਰਦੀਪ ਸ਼ਰਮਾ, ਪ੍ਰੋਫੈਸਰ ਗੁਰਪ੍ਰੀਤ ਸਿੰਘ, ਗਮਨੂ ਬਾਂਸਲ, ਦਲਜੀਤ ਸੋਨਾ, ਡਾ. ਹਰਭਜਨ ਸਿੰਘ, ਨਰਿੰਦਰ ਨੀਨਾ, ਅਸ਼ੋਕ ਪੁਰੀ ਨੇ ਅਮਰਜੀਤ ਗੁਰਦਾਸਪੁਰੀ ਅਤੇ ਉਨਾਂ ਦੇ ਪ੍ਰੀਵਾਰ ਨਾਲ ਇਸ ਦੁੱਖ ਦੀ ਘੜੀ ਸ਼ਰੀਕ ਹੁੰਦੇ ਕਿਹਾ ਕਿ ਪਰਮਸੁਨੀਲ ਸਿੰਘ ਰੰਧਾਵਾ ਆਪਣੇ ਆਲੇ-ਦੁਆਲੇ ਪ੍ਰਤੀ ਫਿਰਕਮੰਦ ਅਤੇ ਮਿਲਣਸਾਰ ਸੁਭਾਅ ਦੇ ਸਨ।