• Latest
  • Trending
ਲੋਕ ਸਭਾ ਅਨੰਦਪੁਰ ਸਾਹਿਬ ਤੋਂ ਬਸਪਾ ਉਮੀਦਵਾਰ ਜਸਵੀਰ ਸਿੰਘ ਗੜੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਅਨੰਦਪੁਰ ਸਾਹਿਬ ਤੋਂ ਬਸਪਾ ਉਮੀਦਵਾਰ ਜਸਵੀਰ ਸਿੰਘ ਗੜੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

3 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

4 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

4 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

4 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

4 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

5 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

5 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

6 hours ago
Hindi News
English News
Thursday, November 12, 2026
No Result
View All Result
17 °c
Chandigarh
21 ° Thu
22 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਅਨੰਦਪੁਰ ਸਾਹਿਬ ਤੋਂ ਬਸਪਾ ਉਮੀਦਵਾਰ ਜਸਵੀਰ ਸਿੰਘ ਗੜੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

May 9, 2024
in ਸਿਆਸੀ, ਖਬਰਾਂ, ਪੰਜਾਬ
ਲੋਕ ਸਭਾ ਅਨੰਦਪੁਰ ਸਾਹਿਬ ਤੋਂ ਬਸਪਾ ਉਮੀਦਵਾਰ ਜਸਵੀਰ ਸਿੰਘ ਗੜੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਅਨੰਦਪੁਰ ਸਾਹਿਬ ਤੋਂ ਬਸਪਾ ਉਮੀਦਵਾਰ ਜਸਵੀਰ ਸਿੰਘ ਗੜੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਦੇ ਸਮੀਕਰਨ ਬਦਲਣ ਦੇ ਸਮਰੱਥ ਵਿਸ਼ਾਲ ਰੋਡ ਸ਼ੋਅ ਨਾਲ ਬਸਪਾ ਦਾ ਆਗਾਜ਼

ਰੂਪਨਗਰ, 9ਮਈ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਵੱਲੋਂ ਅੱਜ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਵਜੋਂ ਰਿਟਰਨਿੰਗ ਅਫਸਰ ਕਮ ਡਿਪਟੀ ਕਮਿਸ਼ਨਰ ਰੋਪੜ ਵਿਖੇ ਕਾਗਜ਼ ਦਾਖਲ ਕੀਤੇ ਗਏ। ਇਸ ਮੌਕੇ ਬਹੁਜਨ ਸਮਾਜ ਪਾਰਟੀ ਵੱਲੋਂ ਬੇਲਾ ਚੌਂਕ ਵਿੱਚ ਵਿਸ਼ਾਲ ਭਰਵਾਂ ਇਕੱਠ ਕਰਕੇ ਬਹੁਜਨ ਸਮਾਜ ਦੇ ਹੱਕ ਵਿੱਚ ਵੱਡੀਆਂ ਤਕਰੀਰਾਂ ਕੀਤੀਆਂ। ਸੈਕੜੇ ਬਸਪਾ ਵਰਕਰ ਨੀਲੇ ਝੰਡਿਆਂ ਨਾਲ ਬੇਲਾ ਚੌਕ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਵਿਸ਼ਾਲ ਰੋਡ ਸ਼ੋ ਕੱਢਿਆ ਗਿਆ। ਇਸ ਮੌਕੇ ਬਸਪਾ ਵਰਕਰਾਂ ਦਾ ਉਤਸਾਹ ਆਕਾਸ਼ ਗੂੰਜਦੇ ਨਾਹਰਿਆਂ ਨਾਲ ਡੁਲ ਡੁਲ ਪੈ ਰਿਹਾ ਸੀ। ਮਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜਸਵੀਰ ਸਿੰਘ ਹਰੀ ਨੇ ਕਿਹਾ ਕਿ ਅਨੰਦਪੁਰ ਸਾਹਿਬ ਦੀ ਧਰਤੀ ਇਤਿਹਾਸਿਕ ਧਰਤੀ ਹੈ ਇਸ ਧਰਤੀ ਤੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਯਾਦਗਾਰ ਖਰਾਲਗੜ੍ਹ ਧਰਤੀ, ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ, ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਤੇ ਰੰਗਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ ਜੀ ਦੀ ਯਾਦਗਾਰ ਧਰਤੀ ਸ਼੍ਰੀ ਆਨੰਦਪੁਰ ਸਾਹਿਬ, ਦਲਿਤ ਗਰੀਬ ਸਿੱਖ ਦੇ ਸਿਰ ਤੇ ਸਜਾਈ ਕਲਗੀ ਬਾਬਾ ਸੰਗਤ ਸਿੰਘ ਦੀ ਧਰਤੀ, ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਧਰਤੀ, ਬੀਬੀ ਸ਼ਰਨ ਕੌਰ ਕੁਰਬਾਨੀ ਦੀ ਧਰਤੀ ਚਮਕੌਰ ਸਾਹਿਬ ਹੈ। ਬਾਬਾ ਬੰਦਾ ਸਿੰਘ ਬਹਾਦਰ ਦਾ ਸਰਹੰਦ ਤੇ ਸੂਬੇ ਨੂੰ ਧੌਣ ਤੇ ਯੁੱਧ ਦੀ ਧਰਤੀ ਚੱਪੜਚਿੜੀ ਵੀ ਕਿਸੇ ਲੋਕ ਸਭਾ ਵਿੱਚ ਹੈ। ਆਦਿ ਧਰਮ ਅੰਦੋਲਨ ਦੇ ਬਾਨੀ ਬਾਬੂ ਮੰਗੂ ਰਾਮ ਜੀ ਦੀ ਧਰਤੀ ਪਿੰਡ ਮੰਗੋਵਾਲ ਮਾਲਪੁਰ ਦੇ ਕੋਲ ਇਸੀ ਲੋਕ ਸਭਾ ਵਿੱਚ ਹੈ। ਜਬਰ ਜੁਲਮ ਦੀ ਬਰਤਾਨੀਆ ਦੇ ਬੋਲੇ ਕੰਨ ਖੋਲਣ ਵਾਲੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਧਰਤੀ ਖਟਕੜ ਕਲਾ ਬੰਗਾ ਵੀ ਸਥਿਤ ਹੈ। ਬਬਰ ਲਹਿਰ ਦੇ ਸ਼ਹੀਦਾਂ ਦੀ ਧਰਤੀ ਵੀ ਨਵਾਂਸ਼ਹਿਰ ਬਲਾਚੌਰ ਸਥਿਤ ਹੈ। ਬਹੁਜਨ ਸਮਾਜ ਪਾਰਟੀ ਦੇ ਬਾਨੀ ਬਾਮਸੇਫ ਡੀਐਸ ਫੋਰ ਦੇ ਅੰਦੋਲਨ ਦਾਤਾ ਸਾਹਿਬ ਕਾਸੀ ਰਾਮ ਜੀ ਦੀ ਧਰਤੀ ਪਿੰਡ ਖੋਸਪੁਰਾ ਤੇ ਬੁੰਗਾ ਸਾਹਿਬ ਵੀ ਇਸੇ ਲੋਕ ਸਭਾ ਵਿੱਚ ਹੈ।

ਸਰਦਾਰ ਗੜੀ ਨੇ ਅੱਗੇ ਬੋਲਦਿਆ ਕਿਹਾ ਕਿ ਇਸ ਇਤਿਹਾਸਿਕ ਲੋਕ ਸਭਾ ਵਿੱਚ ਵੱਖ ਵੱਖ ਪਾਰਟੀਆਂ ਨੇ ਹਮੇਸ਼ਾ ਸਾਈਬੇਰੀਆ ਤੋਂ ਆਏ ਪੰਛੀਆਂ ਵਾਂਗ ਹਮੇਸ਼ਾ ਬਾਹਰੀ ਉਮੀਦਵਾਰ ਦਿੱਤੇ, ਜੋ ਕਿ ਜਿੱਤਣ ਤੋਂ ਬਾਅਦ ਆਪਣੇ ਆਪਣੇ ਖਿੱਤਿਆਂ ਨੂੰ ਮੁੜ ਗਏ। ਇਹਨੂੰ ਕਿਸੇ ਲੋਕ ਸਭਾ ਦੇ ਵਿੱਚ ਕੰਢੀ ਦੇ ਇਲਾਕੇ ਦੀ ਕਿਸੇ ਨੇ ਸਾਰ ਨਾ ਲਈ ਜੋ ਕਿ ਅੱਜ ਵੀ ਖੇਤੀਬਾੜੀ ਦੇ ਪੱਖੋਂ ਪਛੜਿਆ ਹੋਇਆ ਹੈ। ਸਤਲੁਜ ਦੀ ਮਾਰ ਵਿੱਚ ਆਉਂਦਾ ਮੰਡ ਇਲਾਕੇ ਦਾ ਖੇਤਰ ਵੀ ਵਿਛੜਿਆ ਹੋਇਆ ਹੈ ਤੇ ਪਿਛਲੇ ਸਾਲ ਆਏ ਹੜਾਂ ਦੀ ਮਾਰ ਵਿੱਚ ਵੱਡੀ ਪੱਧਰ ਤੇ ਨੁਕਸਾਨਿਆ ਗਿਆ। ਇਸ ਲੋਕ ਸਭਾ ਵਿੱਚ ਪੈਂਦੇ ਤਿੰਨ ਜਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਰੂਪਨਗਰ ਤੇ ਮੋਹਾਲੀ ਅੱਜ ਤੱਕ ਵੀ ਇੱਥੇ ਕੋਈ ਮੈਡੀਕਲ ਕਾਲਜ ਨਹੀਂ ਹੈ ਜਿੱਥੋਂ ਇਸ ਲੋਕ ਸਭਾ ਦੇ ਵਿਦਿਆਰਥੀ ਐਮਬੀਬੀਐਸ ਤੇ ਐਮਬੀ ਵਰਗੀਆਂ ਡਿਗਰੀਆਂ ਕਰ ਸਕਣ। ਇਹ ਲੋਕ ਸਭਾ ਇੰਨੀ ਇਤਿਹਾਸਿਕ ਹੈ ਕਿ ਖਾਲਸਾ ਪੰਥ ਦਾ ਜਨਮ ਸਥਾਨ ਸ਼੍ਰੀ ਆਨੰਦਪੁਰ ਸਾਹਿਬ ਵੀ ਇੱਥੇ ਹੈ, ਜਦੋਂ ਕਿ ਇਸ ਲੋਕ ਸਭਾ ਵਿੱਚ ਪੈਂਦੇ ਏਅਰਪੋਰਟ ਨੂੰ ਅੱਜ ਇੰਟਰਨੈਸ਼ਨਲ ਏਅਰਪੋਰਟ ਹੋ ਜਾਣਾ ਚਾਹੀਦਾ ਸੀ। ਇਸ ਲੋਕ ਸਭਾ ਵਿੱਚ ਇੱਕ ਵੀ ਅੰਤਰਰਾਸ਼ਟਰੀ ਪੱਧਰ ਦਾ ਉਦਯੋਗਿਕ ਕੇਂਦਰ ਨਹੀਂ ਹੈ ਜਿਸ ਨਾਲ ਖਿੱਤੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਪੜੇ ਲਿਖੇ ਵਿਦਿਆਰਥੀਆਂ ਲਈ ਰਾਸ਼ਟਰੀ ਪੱਧਰ ਦੇ ਕੇਂਦਰੀ ਟੈਸਟ ਯੂਪੀਐਸਸੀ ਪੀਪੀਐਸਸੀ ਬੈਂਕਿੰਗ ਰੇਲਵੇ ਆਦਿ ਰੁਜ਼ਗਾਰ ਸਰਵਿਸ ਦੇ ਪੇਪਰ ਪਾਸ ਕਰਨ ਲਈ ਕੋਈ ਕੋਚਿੰਗ ਸੈਂਟਰ ਨਹੀਂ ਹੈ ਜੋ ਸਰਕਾਰ ਨੇ ਖੋਲਿਆ ਹੋਵੇ। ਇਸੇ ਤਰ੍ਹਾਂ ਬੰਗਾ ਗੜਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਦੀ ਸੜਕ ਨੂੰ ਚਾਰ ਮਾਰਗੀ ਕਰਨਾ ਅਤੇ ਬੰਗਾ ਗੜਸ਼ੰਕਰ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਸੜਕ ਨੂੰ ਚੌੜਾ ਵੱਡਾ ਕਰਨਾ ਵੀ ਮੁੱਦਾ ਰਹੇਗਾ । ਸਰਦਾਰ ਗੜੀ ਨੇ ਭਰੋਸਾ ਦਿੱਤਾ ਕਿ ਜਿੱਤਣ ਤੋਂ ਬਾਅਦ ਪਾਰਲੀਮੈਂਟ ਵਿੱਚ ਇਸ ਇਲਾਕੇ ਦੀਆਂ ਮੰਗਾਂ ਨੂੰ ਵੱਡੀ ਪੱਧਰ ਤੇ ਉਠਾ ਕੇ ਕੇਂਦਰ ਸਰਕਾਰ ਤੋਂ ਵੱਡੇ ਪ੍ਰੋਜੈਕਟ ਤੇਰਾਂ ਲਿਆ ਕੇ ਇਸ ਲੋਕ ਸਭਾ ਖਿੱਤੇ ਦਾ ਵੱਡਾ ਵਿਕਾਸ ਕਰਵਾਇਆ ਜਾਵੇਗਾ।
ਇਸ ਮੌਕੇ ਬਸਪਾ ਦੀ ਵਿਧਾਇਕ ਡਾਕਟਰ ਨਛੱਤਰ ਪਾਲ ਜੀ ਨੇ ਬੋਲਦਿਆਂ ਕਿਹਾ ਕਿ ਜਿੱਤਣ ਤੋਂ ਬਾਅਦ ਵਿਧਾਨ ਸਭਾ ਵਿੱਚ ਕੋਈ ਅਜਿਹਾ ਮੁੱਦਾ ਨਹੀਂ ਜਿਹੜਾ ਨਾ ਚੁੱਕਿਆ ਹੋਵੇ ਪਲਾਟਾਂ ਦੀ ਐਨ ਓਸੀ ਦ ਮੁੱਦਾ, ਪੋਸਟ ਮੈਟਰਿਕ ਸਕਾਲਰਸ਼ਿਪ ਦਾ ਮੁੱਦਾ, ਸਾਹਿਬ ਕਾਸੀ ਰਾਮ ਗਿਆਨੀ ਜੈਲ ਸਿੰਘ ਤੇ ਕਾਮਰੇਡ ਹਰਕ੍ਰਿਸ਼ਨ ਸੁਰਜੀਤ ਜੀ ਨੂੰ ਭਾਰਤ ਰਤਨ ਦੁਆਉਣ ਦਾ ਮੁੱਦਾ, ਪਛੜੀਆਂ ਸ਼੍ਰੇਣੀਆਂ ਲਈ ਮੰਡਲ ਕਮਿਸ਼ਨ ਲਾਗੂ ਕਰਾਉਣ ਦਾ ਮੁੱਦਾ, ਦਲਿਤ ਵਰਗ ਦੇ ਮੁਲਾਜ਼ਮਾਂ ਦੀਆਂ ਤਰੱਕੀਆਂ ਨੂੰ ਰੋਕਣ ਵਾਲਾ 10.10 2014 ਦਾ ਪੱਤਰ ਰੱਦ ਕਰਾਉਣ ਦਾ ਮੁੱਦਾ, ਮਜ਼ਦੂਰਾਂ ਖਿਲਾਫ ਆਮ ਆਦਮੀ ਪਾਰਟੀ ਦਾ ਕੀਤੇ ਲਾਠੀਚਾਰਜ ਦਾ ਮੁੱਦਾ, ਕੱਟੇ ਗਏ ਨੀਲੇ ਰਾਸ਼ਨ ਕਾਰਡਾਂ ਦਾ ਮੁੱਦਾ ਬੇਜਮੀਨ ਬੇਜ਼ਮੀਨਿਆਂ ਨੂੰ ਜਮੀਨ ਦਾ ਮੁੱਦਾ, ਪੰਜਾਬ ਦੇ ਸਾਰੇ ਗਰੀਬਾਂ ਦੀ ਕਰਜ਼ਾ ਮੁਾਫੀ ਦਾ ਮੁੱਦਾ, ਆਦੀ ਵੱਡੀ ਪੱਧਰ ਤੇ ਵਿਧਾਨ ਸਭਾ ਵਿੱਚ ਆਵਾਜ਼ ਬੁਲੰਦ ਕੀਤੀ ਗਈ। ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ ਨੇ ਕਿਹਾ ਕਿ ਪੰਜਾਬ ਦੇ ਪਛੜੀਆਂ ਸ਼੍ਰੇਣੀਆਂ ਲਈ ਮੰਡਲ ਕਮਿਸ਼ਨ ਦਾ ਮੁੱਦਾ ਪਾਰਲੀਮੈਂਟ ਵਿੱਚ ਆਵਾਜ਼ ਬੁਲੰਦ ਕਰਨ ਨਾਲ ਪੰਜਾਬ ਦੀ ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂਕਰਨ ਲਾਗੂ ਹੋ ਸਕਦਾ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਸ਼੍ਰੀ ਗੁਰਲਾਲ ਸੈਲਾ ਰਾਜਾ ਰਜਿੰਦਰ ਸਿੰਘ, ਸ੍ਰੀ ਪ੍ਰਵੀਨ ਬੰਗਾ, ਮਾਸਟਰ ਰਾਮਪਾਲ, ਦਿਲਬਾਗ ਚੰਦ ਮਹਿੰਦੀਪੁਰ, ਐਸਡੀਓ ਹਰਨੇਕ ਸਿੰਘ, ਜਿਲ੍ਹਾਂ ਪ੍ਰਧਾਨ ਸਰਬਜੀਤ ਸਿੰਘ ਜਾਫਰਪੁਰ, ਜਿਲ੍ਹਾਂ ਪ੍ਰਧਾਨ ਸੁਖਦੇਵ ਸਿੰਘ ਚੱਪੜ ਚਿੜੀ, ਜਿਲ੍ਹਾਂ ਪ੍ਰਧਾਨ ਤਹਿਸੀਲਦਾਰ ਜੋਗਿੰਦਰ ਸਿੰਘ, ਬੰਗਾ ਹਲਕਾ ਪ੍ਰਧਾਨ ਜੈਪਾਲ ਸੁੰਡਾ, ਨਵਾਂ ਸ਼ਹਿਰ ਹਲਕਾ ਪ੍ਰਧਾਨ ਰਸ਼ਪਾਲ ਮਹਲੋਂ, ਬਲਾਂਚੋਰ ਹਲਕਾ ਪ੍ਰਧਾਨ ਜਸਵੀਰ ਸਿੰਘ ਔਲੀਆਪੁਰ, ਰਣਬੀਰ ਬੱਬਰ ਚਰਨ ਭਾਰਤੀ, ਰੋਪੜ ਹਲਕਾ ਪ੍ਰਧਾਨ ਮੋਹਨ ਸਿੰਘ ਨੌਧੇ ਮਾਜਰਾ, ਚਮਕੌਰ ਹਲਕਾ ਪ੍ਰਧਾਨ ਕੁਲਦੀਪ ਸਿੰਘ ਪਪਰਾਲੀ, ਖਰੜ ਹਲਕਾ ਪ੍ਰਧਾਨ ਹਰਦੀਪ ਸਿੰਘ, ਹੌਲੀ ਹਲਕਾ ਪ੍ਰਧਾਨ ਰਾਜ ਸਿੰਘ, ਗੁਰਵਿੰਦਰ ਸਿੰਘ ਗੋਲਡੀ, ਹਰਭਜਨ ਲਾਖਾ, ਭੁਪਿੰਦਰ ਬੇਗਮਪੁਰੀ, ਕੁਲਦੀਪ ਘਨੌਲੀ, ਕੌਂਸਲਰ ਗੁਰਮੁਖ ਨੌਰਥ, ਗੁਰਚਰਨ ਸਿੰਘ ਖਾਲਸਾ, ਮਨੋਹਰ ਕਮਾਮ, ਵਿਜੇ ਗੁਣਾਚੋਰ, ਰਾਜ ਦਦਰਾਲ, ਸੋਹਣ ਸਿੰਘ ਧਿੰਗੜਪੁਰੀ, ਸੁਰਜੀਤ ਸਿੰਘ ਰੋਪੜ ਸ਼ਹਿਰੀ ਪ੍ਰਧਾਨ, ਮੈਨੇਜਰ ਦੌਲਤ ਸਿੰਘ, ਸਰਪੰਚ ਬਖਸ਼ੀਸ਼ ਸਿੰਘ, ਹਰਵਿੰਦਰ ਬੀਬੀ ਹਰਵਿੰਦਰ ਕੌਰ ਮਾਜਰੀ, ਬੀਬੀ ਹਰਜੀਤ ਕੌਰ ਮਾਜਰੀ, ਸੁਖਵਿੰਦਰ ਸਿੰਘ ਸੁੱਖਾ ਪ੍ਰਧਾਨ ਕਲਰਕ ਐਸੋਸੀਏਸ਼ਨ, ਬੀਬੀ ਨੀਲਮ ਸਹਿਜਲ, ਬੀਬੀ ਪਰਮਜੀਤ ਕੌਰ ਰੋਪੜ, ਬੀਬੀ ਮਨਜੀਤ ਕੌਰ ਰੋਪੜ, ਕੇਵਲ ਰਾਮ ਆਂਸਰੋ, ਡਾਕਟਰ ਮੰਗਤ ਰਾਮ, ਵਕੀਲ ਮੁਕੇਸ਼ ਬਾਲੀ, ਤਰਲੋਕ ਫਤਿਹਪੁਰ, ਸ਼ਾਮ ਲਾਲ ਬਣਾ, ਹਰਵਿੰਦਰ ਮਾਜਰੀ, ਦਫਤਰ ਇੰਚਾਰਜ ਗਿਆਨ ਚੰਦ ਨਵਾਂ ਸ਼ਹਿਰ, ਸਰਪੰਚ ਮਨਜੀਤ ਸੂਦ, ਹਜ਼ਾਰਾਂ ਸਿੰਘ ਡੰਗੋਲੀ, ਕਮਲ ਚੋਪੜਾ ਖੁਰਦਾ, ਡਾਕਟਰ ਬੇਦੀ ਹੀਰਾ ਰੋਪੜ, ਗਿਆਨ ਚੰਦ ਬੀਈ, ਡਾਕਟਰ ਰਜਿੰਦਰ ਲੱਕੀ, ਡਾਕਟਰ ਅਸ਼ੋਕ ਦੁੱਗਲ, ਐਡਵੋਕੇਟ ਕਰਿਸ਼ਨ ਭੁੱਟਾ, ਐਡਵੋਕੇਟ ਚਰਨਜੀਤ ਸਿੰਘ ਘਈ, ਐਡਵੋਕੇਟ ਰਵਿੰਦਰ ਸਿੰਘ ਭੈਣੀ, ਆਦਿ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

by Navjot
3 weeks ago
0

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ  ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਜਨਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 