ਲੋਕ ਸਭਾ ਚੋਣਾਂ – ਅੱਜ ਆਮ ਆਦਮੀ ਪਾਰਟੀ ਚੋਣ ਮੁਹਿੰਮ ਦੀ ਕਰੇਗੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਮੋਹਾਲੀ ‘ਚ ਚੋਣ ਮੁਹਿੰਮ ਦਾ ਕਰਨਗੇ ਆਗਾਜ਼
ਚੰਡੀਗੜ੍ਹ,11ਮਾਰਚ(ਵਿਸ਼ਵ ਵਾਰਤਾ) ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ਤੇ ਹਨ। ਲੋਕ ਸਭਾ ਚੋਣ ਮੁਹਿੰਮ ਦਾ ਆਗਾਜ਼ ਕਰਨ ਲਈ ਕੇਜਰੀਵਾਲ ਮੋਹਾਲੀ ਪਹੁੰਚਣਗੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸ ਸਬੰਧੀ ਮੋਹਾਲੀ ਵਿੱਚ ਇੱਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਹੋਣਗੇ। ਇਸ ਦੌਰਾਨ ‘ਆਪ’ ਵੱਲੋਂ ਪੰਜਾਬ ਚੋਣਾਂ ਲਈ ਵੱਡਾ ਨਾਅਰਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਵੀ ਤਿਆਰ ਕੀਤਾ ਗਿਆ ਹੈ।