ਪੜੋ ਕਿੰਨੇ ਰੁਪਏ ਪ੍ਰਤੀ ਲੀਟਰ ਦੀ ਕੀਤੀ ਕਟੌਤੀ

ਨਵੀਂ ਦਿੱਲੀ 14 ਮਾਰਚ( ਵਿਸ਼ਵ ਵਾਰਤਾ ਡੈਸਕ )-ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।ਕੱਲ੍ਹ ਸਵੇਰੇ 6 ਵੱਜੇ ਤੋਂ ਲਾਗੂ ਹੋਵੇਗੀ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ।
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕੀਤਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 2 ਰੁਪਏ ਦੀ ਕਟੌਤੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਰੋੜਾਂ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਹੂਲਤ ਉਨ੍ਹਾਂ ਦਾ ਹਮੇਸ਼ਾ ਉਦੇਸ਼ ਹੈ।























