ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵਧਿਆ ਸਿਆਸੀ ਪਾਰਾ
ਸਾਰੀਆਂ ਪਾਰਟੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਕਰ ਰਹੀਆਂ ਹਨ ਚੋਣ ਪ੍ਰਚਾਰ
ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ‘ਆਪ’ ਉਮੀਦਵਾਰਾਂ ਲਈ ਕਰਨਗੇ ਪ੍ਰਚਾਰ
ਚੰਡੀਗੜ੍ਹ, 28ਮਈ(ਵਿਸ਼ਵ ਵਾਰਤਾ)- ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ। ਜਿਸ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਪਾਰਾ ਸਿਖਰਾਂ ਤੇ ਹੈ। ਸਾਰੀਆਂ ਪਾਰਟੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਈਆਂ ਹਨ। ਇਸ ਸਬੰਧੀ ਪਾਰਟੀਆਂ ਨੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲੁਭਾਉਣ ਲਈ ਜ਼ੋਰਦਾਰ ਮੁਹਿੰਮ ਵਿੱਢ ਦਿੱਤੀ ਹੈ। ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਅੱਜ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਪ੍ਰਚਾਰ ਕਰਨਗੇ।’ਆਪ’ ਸੰਸਦ ਮੈਂਬਰ ਸੰਜੇ ਸਿੰਘ ਨਯਾਗਾਓਂ ਅਤੇ ਰਾਘਵ ਚੱਢਾ ਰੂਪਨਗਰ ‘ਚ ਰੋਡ ਸ਼ੋਅ ਕਰਨਗੇ। ਦੋਵੇਂ ਪ੍ਰੋਗਰਾਮ ਦੁਪਹਿਰ ਬਾਅਦ ਹੋਣਗੇ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਇਲਾਕੇ ਵਿੱਚ ਡੇਰੇ ਲਾਏ ਹੋਏ ਹਨ ਅਤੇ ਨਾਲ ਹੀ ਹਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਸੰਜੇ ਸਿੰਘ ਸੂਬੇ ਦੇ ਲੋਕ ਸਭਾ ਚੋਣ ਪ੍ਰਚਾਰ ਵਿੱਚ ਪਹਿਲੀ ਵਾਰ ਰੋਡ ਸ਼ੋਅ ਕਰਨ ਜਾ ਰਹੇ ਹਨ। ਉਹ ਨਯਾਗਾਓਂ ਵਿੱਚ 4 ਵਜੇ ਰੋਡ ਸ਼ੋਅ ਕੱਢਣਗੇ। ਇਸ ਤੋਂ ਇਲਾਵਾ ਰਾਘਵ ਚੱਢਾ ਰੂਪਨਗਰ ‘ਚ ਰੋਡ ਸ਼ੋਅ ਕੱਢਣਗੇ, ਜੋ ਕਿ ਬਾਅਦ ਦੁਪਹਿਰ 3.30 ਵਜੇ ਹੋਵੇਗਾ। ਦੋਵੇਂ ਰੋਡ ਸ਼ੋਅ ਕਰੀਬ 2 ਕਿਲੋਮੀਟਰ ਦੇ ਖੇਤਰ ਨੂੰ ਕਵਰ ਕਰਨਗੇ। ਇਸ ਤੋਂ ਇਲਾਵਾ ਆਪ ਦੇ ਉਮੀਦਵਾਰ ਮਾਲਵਿੰਦਰ ਸਿੰਘ ਖੁਦ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰੋਗਰਾਮ ਕਰਨਗੇ।























